ਜਨਮ ਦਿਨ ‘ਤੇ ਜਸਬੀਰ ਜੱਸੀ ਨੇ ਲਿਆ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ, ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ
ਜਸਬੀਰ ਜੱਸੀ (Jasbir Jassi) ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੇ ਘਰ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਕੋਟ ਕੋਟ ਸ਼ੁਕਰਾਨਾ, ਗੁਰੁ ਸਾਹਿਬ ਨੇ ਆਪਣੀ ਪਵਿੱਤਰ ਸਰਬ ਸਾਂਝੀ ਗੁਰਬਾਣੀ ਦੇ ਨਾਲ ਆਸ਼ੀਰਵਾਦ ਦਿੱਤਾ’ ।ਦੱਸ ਦਈਏ ਕਿ ਅੱਜ ਜਸਬੀਰ ਜੱਸੀ ਆਪਣਾ ਜਨਮ ਦਿਨ ਮਨਾ ਰਹੇ ਹਨ । ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ-ਨਾਲ ਫੈਨਸ ਨੇ ਵੀ ਜਨਮ ਦਿਨ ਦੀ ਵਧਾਈ ਦਿੱਤੀ ਹੈ।
/ptc-punjabi/media/media_files/ob5ozjFDLflX0wIrzC3b.jpg)
ਹੋਰ ਪੜ੍ਹੋ : ਦੂਜੀ ਧੀ ਦੇ ਜਨਮ ਤੋਂ ਬਾਅਦ ਈਸ਼ਾ ਦਿਓਲ ਨੂੰ ਨਜ਼ਰ-ਅੰਦਾਜ਼ ਕਰਨ ਲੱਗ ਪਿਆ ਸੀ ਪਤੀ ਭਰਤ ਤਖਤਾਨੀ
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਦਿਲ ਦਾ ਮਹਿਰਮ ਦੂਰ ਗਿਆ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।
/ptc-punjabi/media/media_files/CxeHfkdoVEY8Q0lXhDjk.jpg)
ਪੁੱਤਰ ਰਹਿੰਦੇ ਲਾਈਮ ਲਾਈਟ ਤੋਂ ਦੂਰ
ਜਸਬੀਰ ਜੱਸੀ ਦੇ ਦੋ ਪੁੱਤਰ ਹਨ । ਪਰ ਦੋਵੇਂ ਲਾਈਮ ਲਾਈਟ ਤੋਂ ਦੂਰ ਹੀ ਰਹਿੰਦੇ ਹਨ । ਜਸਬੀਰ ਜੱਸੀ ਨੇ ਕਦੇ ਖੁਦ ਵੀ ਆਪਣੇ ਬੇਟਿਆਂ ਦੇ ਨਾਲ ਕੋਈ ਤਸਵੀਰ ਅੱਜ ਤੱਕ ਸ਼ੇਅਰ ਨਹੀਂ ਕੀਤੀ ਹੈ।ਜਸਬੀਰ ਜੱਸੀ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਪੁੱੱਤਰ ਖੁਦ ਨੂੰ ਕੋਈ ਸੈਲੀਬ੍ਰੇਟੀਜ਼ ਸਮਝਣ ਜਾਂ ਫਿਰ ਕਿਸੇ ਤਰ੍ਹਾਂ ਦਾ ਹੰਕਾਰ ਕਰਨ ਜਾਂ ਫੁਕਰੀ ਮਾਰਨ।
/ptc-punjabi/media/media_files/0YuewiIkAndUPL0Wm7uy.jpg)
ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ
ਜਸਬੀਰ ਜੱਸੀ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ ਹੈ।ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਜਸਬੀਰ ਜੱਸੀ ਦੇ ਗੀਤ ਸਮਾਜ ਦੇ ਹਰ ਵਰਗ ਦੇ ਲੋਕ ਸੁਣਦੇ ਹਨ । ਭਾਵੇਂ ਉਹ ਨੌਜਵਾਨ ਹੋਣ ਜਾਂ ਫਿਰ ਬਜ਼ੁਰਗ ਹੋਣ ।
View this post on Instagram