ਜੈਸਮੀਨ ਸੈਂਡਲਾਸ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਜੈਸਮੀਨ ਸੈਂਡਲਾਸ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਜਿਸ ਦਾ ਉਸ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ ।

By  Shaminder June 5th 2023 09:55 AM -- Updated: June 5th 2023 09:59 AM

ਜੈਸਮੀਨ ਸੈਂਡਲਾਸ (Jasmine Sandlas)ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਜਿਸ ਦਾ ਉਸ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ ।ਗਾਇਕਾ ਆਪਣੇ ਪਰਿਵਾਰ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।


ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਇਹ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

View this post on Instagram

A post shared by Jasmine Sandlas (@jasminesandlas)



ਜੈਸਮੀਨ ਪਿਛਲੇ ਕੁਝ ਸਾਲਾਂ ਦੇ ਦੌਰਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹੀ ਹੈ । ਪਰ ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਕਿ ਉਹ ਆਪਣੇ ਪਰਿਵਾਰ ਦੇ ਬਾਰੇ ਕੁਝ ਸਾਂਝਾ ਕਰਦੀ ਹੋਵੇ । 


ਜੈਸਮੀਨ ਸੈਂਡਲਾਸ ਨੇ ਦਿੱਤੇ ਕਈ ਹਿੱਟ ਗੀਤ

ਜੈਸਮੀਨ ਸੈਂਡਲਾਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਖਾਸ ਜਗ੍ਹਾ ਬਣਾਈ ਹੈ । ਗਾਇਕਾ ‘ਮੌੜ’ ਫ਼ਿਲਮ ‘ਚ ਆਪਣੇ ਨਵੇਂ ਗੀਤ ਨੂੰ ਲੈ ਕੇ ਚਰਚਾ ‘ਚ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਹਾਲ ਹੀ ‘ਪਤਲੋ’ ਗੀਤ ਰਿਲੀਜ਼ ਹੋਇਆ ਹੈ।


ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਪਹਿਲਾਂ ਗਾਇਕਾ ਦੇ ‘ਇੱਤਰ’ ਅਤੇ ‘ਜੀ ਜਿਹਾ ਕਰਦਾ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।ਪਰ ਇਸ ਦੌਰਾਨ ਗਾਇਕਾ ਦੀ ਡਰੈੱਸ ਨੂੰ ਲੈ ਕੇ ਕਾਫੀ ਟਰੋਲ ਕੀਤਾ ਗਿਆ ਸੀ । 

View this post on Instagram

A post shared by Jasmine Sandlas (@jasminesandlas)




Related Post