ਜੱਸੀ ਗਿੱਲ ਨੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ

ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਨਾਲ ਵੱਖ ਵੱਖ ਪੋਜ਼ ‘ਚ ਨਜ਼ਰ ਆ ਰਹੇ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਆਪਣੇ ਵਿਆਹੁਤਾ ਜੀਵਨ ਦੇ ਵੱਖ ਵੱਖ ਪੜ੍ਹਾਅ ਵਿਆਹ ਤੋਂ ਬਾਅਦ ਬੇਟੀ ਹੋਣ ਤੇ ਫਿਰ ਬੇਟੇ ਦੇ ਜਨਮ ਤੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।

By  Shaminder December 1st 2023 11:01 AM

ਗਾਇਕ ਅਤੇ ਅਦਾਕਾਰ ਜੱਸੀ ਗਿੱਲ (Jassie Gill) ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਪਤਨੀ ਦੇ ਨਾਲ ਵੱਖ ਵੱਖ ਪੋਜ਼ ‘ਚ ਨਜ਼ਰ ਆ ਰਹੇ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਆਪਣੇ ਵਿਆਹੁਤਾ ਜੀਵਨ ਦੇ ਵੱਖ ਵੱਖ ਪੜ੍ਹਾਅ ਵਿਆਹ ਤੋਂ ਬਾਅਦ ਬੇਟੀ ਹੋਣ ਤੇ ਫਿਰ ਬੇਟੇ ਦੇ ਜਨਮ ਤੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।

ਹੋਰ ਪੜ੍ਹੋ :  ਵਿਦੇਸ਼ ‘ਚ ਸਮਾਂ ਬਿਤਾਉਣ ਤੋਂ ਬਾਅਦ ਅਦਾਕਾਰਾ ਕਮਲ ਖੰਗੂੜਾ ਘਰ ਪਰਤੀ, ਕੇਕ ਕੱਟਦੀ ਆਈ ਨਜ਼ਰ

ਇਨ੍ਹਾਂ ਤਸਵੀਰਾਂ ‘ਚ ਗਿੱਲ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ ।ਜੱਸੀ ਗਿੱਲ ਨੇ ਕੁਝ ਦਿਨ ਪਹਿਲਾਂ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । 

View this post on Instagram

A post shared by Jassie Gill (@jassie.gill)


ਜੱਸੀ ਗਿੱਲ ਦਾ ਵਰਕ ਫ੍ਰੰਟ 

ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।


ਜਿਸ ‘ਚ ‘ਪੰਗਾ’, ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਹੈਪੀ ਭਾਗ ਜਾਏਗੀ ਰਿਟਰਨਸ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ਦੀ ਗੱਲ ਕਰੀਏ ਤਾਂ ‘ਮਿਸਟਰ ਐਂਡ ਮਿਸੇਜ਼ ੪੨੦’, ‘ਦਿਲ ਵਿਲ ਪਿਆਰ ਵਿਆਰ’, ‘ਸਰਗੀ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।   

View this post on Instagram

A post shared by Jassie Gill (@jassie.gill)



Related Post