ਜੌਰਡਨ ਸੰਧੂ ਨੇ ਭਰਾ ਅਤੇ ਭਾਬੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਲਈ ਦਿੱਤੀ ਵਧਾਈ

ਗਾਇਕ ਨੇ ਆਪਣੇ ਭਰਾ ਅਤੇ ਭਾਬੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੋਵਾਂ ਨੂੰ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ।

By  Shaminder April 27th 2024 10:16 AM

ਜੌਰਡਨ ਸੰਧੂ (Jordan Sandhu) ਦੇ ਭਰਾ ਦਾ ਬੀਤੇ ਦਿਨੀਂ ਵਿਆਹ ਹੋਇਆ ਹੈ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਹੁਣ ਗਾਇਕ ਨੇ ਆਪਣੇ ਭਰਾ ਅਤੇ ਭਾਬੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੋਵਾਂ ਨੂੰ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ। ਜੌਰਡਨ ਸੰਧੂ ਦੇ ਭਰਾ ਦੇ ਵਿਆਹ ‘ਚ ਰਣਜੀਤ ਬਾਵਾ ਨੇ ਪਰਫਾਰਮ ਕੀਤਾ ਸੀ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ ਸੀ। ਦੱਸ ਦਈਏ ਕਿ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਸਨ ।  


ਹੋਰ ਪੜ੍ਹੋ : ਜੌਰਡਨ ਸੰਧੂ ਦੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ, ਬੀਤੇ ਦਿਨੀਂ ਭਰਾ ਦਾ ਹੋਇਆ ਵਿਆਹ

ਜੌਰਡਨ ਸੰਧੂ ਪਿਛਲੇ ਕਈ ਸਾਲਾਂ ਤੋਂ ਹਨ ਸਰਗਰਮ 

ਜੌਰਡਨ ਸੰਧੂ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ ।ਪਰ ਬਾਅਦ ‘ਚ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕਿਸਮਤ ਅਜ਼ਮਾਈ ।


ਹੁਣ ਗਾਇਕੀ ਦੇ ਨਾਲ-ਨਾਲ ਜੌਰਡਨ ਫ਼ਿਲਮਾਂ ‘ਚ ਵੀ ਸਰਗਰਮ ਹਨ । ਜੌਰਡਨ ਸੰਧੂ ਦਾ ਵਿਆਹ ਵੀ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ ਅਤੇ ਇੱਕ ਵਾਰ ਮੁੜ ਤੋਂ ਸੰਧੂ ਪਰਿਵਾਰ ‘ਚ ਖੁਸ਼ੀਆਂ ਦਾ ਵੇਲਾ ਆਇਆ ਅਤੇ ਘਰ ‘ਚ ਭਰਾ ਦਾ ਵਿਆਹ ਰਚਿਆ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਸਨ । 

View this post on Instagram

A post shared by Jordan Sandhu (@jordansandhu)





 



Related Post