ਕੌਰ ਬੀ ਨੇ ਆਪਣੇ ਪਿਤਾ ਜੀ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਕੌਰ ਬੀ (Kaur B)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ (Father Birthday)ਦੀ ਵਧਾਈ ਦਿੱਤੀ ਹੈ ।ਗਾਇਕਾ ਨੇ ਇਸ ਵੀਡੀਓ ਦੇ ਨਾਲ ਇੱਕ ਖੂਬਸੂਰਤ ਕੈਪਸ਼ਨ ਵੀ ਲਿਖਿਆ ‘ਹੈਪੀ ਬਰਥਡੇ ਮੇਰੀ ਜਾਨ,ਹਰ ਦਿਨ, ਹਰ ਪਲ ਬਾਪੂ ਨਾਮ ।ਵਾਹਿਗੁਰੂ ਲੰਮੀ ਉਮਰ ਕਰੇ’।ਕੌਰ ਬੀ ਨੇ ਬੀਤੇ ਦਿਨੀਂ ਆਪਣੇ ਤਾਇਆ ਜੀ ਦੇ ਨਾਲ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਤਾਇਆ ਜੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦਿੱਤੀ ਸੀ।
/ptc-punjabi/media/media_files/6kjxh8vjS3aqUDi7DXMO.jpg)
ਹੋਰ ਪੜ੍ਹੋ : ਬੱਬੂ ਮਾਨ ਨੇ ਦੱਸਿਆ ਕਿਉਂ ਚਿਰਾਂ ਪਿੱਛੋਂ ਮਨਾ ਰਹੇ ਲੋਹੜੀ, ਵੇਖੋ ਵੀਡੀਓ
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਪਣੇ ਗੀਤ ਸ਼ਿੰਗਾਰ ਨੂੰ ਲੈ ਕੇ ਚਰਚਾ ‘ਚ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਾਇਕਾ ਦਾ ਕੁਝ ਸਮਾਂ ਪਹਿਲਾਂ ਦਿਲਪ੍ਰੀਤ ਢਿੱਲੋਂ ਦੇ ਨਾਲ ਵੀ ਗੀਤ ਆਇਆ ਸੀ । ਜਿਸ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।
/ptc-punjabi/media/media_files/tuD12VaewEYZdQFXAuRE.jpg)
ਜਿਸ ‘ਚ ਬਜਟ, ਫੁਲਕਾਰੀ, ਮਿੱਤਰਾਂ ਦੇ ਬੂਟ, ਪੀਜ਼ਾ ਹੱਟ ਸਣੇ ਕਈ ਹਿੱਟ ਗੀਤਾਂ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ। ਸੋਸ਼ਲ ਮੀਡੀਆ ‘ਤੇ ਕੌਰ ਬੀ ਦੀ ਵੱਡੀ ਫੈਨ ਫਾਲੋਵਿੰਗ ਹੈ। ਗਾਇਕਾ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਹੀ ਗਾਇਕਾ ਨੇ ਆਪਣੇ ਭਤੀਜੇ ਦੇ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤਾ ਸੀ ।ਕੌਰ ਬੀ ਦਾ ਅਸਲੀ ਨਾਂਅ ਬਲਜਿੰਦਰ ਕੌਰ ਹੈ, ਪਰ ਇੰਡਸਟਰੀ ‘ਚ ਉਹ ਕੌਰ ਬੀ ਦੇ ਨਾਂਅ ਨਾਲ ਮਸ਼ਹੂਰ ਹੈ।ਕੌਰ ਬੀ ਨਾਂਅ ਗੀਤਕਾਰ ਬੰਟੀ ਬੈਂਸ ਨੇ ਉਨ੍ਹਾਂ ਨੂੰ ਦਿੱਤਾ ਸੀ ।ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।
View this post on Instagram