ਕੁਲਵਿੰਦਰ ਬਿੱਲਾ ਨੇ ਸਾਂਝੀ ਕੀਤੀ ਨਵੀਆਂ ਤਸਵੀਰ, ਗਾਇਕ ਦੀ ਇਸ ਲੁੱਕ 'ਤੇ ਫੈਨਜ਼ ਹੋਏ ਫ਼ਿਦਾ
Kulwinder Billa: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ (Kulwinder Billa) ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ। ਗਾਇਕ ਅਕਸਰ ਪੰਜਾਬੀ ਸੱਭਿਆਚਾਰ ਨੂੰ ਪ੍ਰਮੋਟ ਕਰਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਗਾਇਕ ਦੇ ਵੱਲੋਂ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਕੁਲਵਿੰਦਰ ਬਿੱਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਗਾਇਕ ਦੀ ਲੱਖਾਂ ਦੀ ਫੈਨ ਫਾਲੋਇੰਗ ਹੈ। ਗਾਇਕ ਅਕਸਰ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਫੈਨਜ਼ ਨਾਲ ਜੁੜਦੇ ਹਨ ਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਅਪਡੇਟਸ ਸ਼ੇਅਰ ਕਰਦੇ ਹਨ।
View this post on Instagram
ਨਵੇਂ ਲੁੱਕ 'ਚ ਨਜ਼ਰ ਆਏ ਕੁਲਵਿੰਦਰ ਬਿੱਲਾ
ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੇਂ ਸਾਲ ਵਿੱਚ ਆਪਣਾ ਪਹਿਲਾ ਲੁੱਕ ਸ਼ੇਅਰ ਕੀਤਾ ਹੈ। ਗਾਇਕ ਵੱਲੋਂ ਸਾਂਝੀ ਕੀਤੀ ਇਸ ਤਸਵੀਰ ਵਿੱਚ ਬੇਹੱਦ ਸੋਹਣੇ ਲੱਗ ਰਹੇ ਹਨ।
ਗਾਇਕ ਨੇ ਇਸ ਨਵੀਂ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਇੱਕ ਖਾਸ ਕੈਪਸ਼ਨ ਵੀ ਦਿੱਤਾ ਹੈ ਜੋ ਕਿ ਉਨ੍ਹਾਂ ਦੇ ਲੁੱਕ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ। ਗਾਇਕ ਨੇ ਪੋਸਟ ਸ਼ੇਅਰ ਕਰਦਿਆਂ ਕੈਪਸ਼ਨ ਦੇ ਵਿੱਚ ਲਿਖਿਆ, 'ਮੇਰੇ ਨਾਲ ਨਾਲ ਰਹਿੰਦਾ ਏ ਪੰਜਾਬ, ਮੇਰਾ ਦੇਸ਼ ਹੋਵੇ ਪੰਜਾਬ'।
ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਸੰਤਰੀ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ ਤੇ ਇਸ ਦੇ ਨਾਲ ਹੀ ਗਾਇਕ ਦੇ ਕੁੜਤੇ ਦੀ ਜੈਕਟ ਅਤੇ ਉੱਤੇ ਲਏ ਗਏ ਹਰੇ ਰੰਗ ਦੇ ਦੁਸ਼ਾਲੇ ਵਿੱਚ ਗੁਰਮੁੱਖੀ ਦੇ ਅੱਖਰ ਲਿਖੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਗਾਇਕ ਦੇ ਗਲੇ ਵਿੱਚ ਰੰਗ-ਬਿਰੰਗੇ ਮੋਤੀਆਂ ਵਾਲਾ ਇੱਕ ਕੈਂਠਾ ਵੀ ਨਜ਼ਰ ਆ ਰਿਹਾ ਹੈ, ਜਿਸ ਉੱਤੇ ਪੰਜਾਬ ਦਾ ਨਕਸ਼ਾ ਬਣਿਆ ਹੈ ਤੇ ਗੁਰਮੁੱਖੀ ਭਾਸ਼ਾ ਵਿੱਚ ਵੱਡੇ -ਵੱਡੇ ਅੱਖਰਾਂ ਵਿੱਚ 'ਪੰਜਾਬ' ਲਿਖਿਆ ਹੋਇਆ ਹੈ। ਗਾਇਕ ਇਸ ਪੰਜਾਬ ਦੇ ਰਵਾਇਤੀ ਲੁੱਕ ਵਿੱਚ ਬਹੁਤ ਫੱਬ ਰਹੇ ਹਨ।
ਗਾਇਕ ਦੀ ਇਹ ਪਿਓਰ ਪੰਜਾਬੀ ਲੁੱਕ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਫੈਨਜ਼ ਕੁਲਵਿੰਦਰ ਬਿੱਲਾ ਦੇ ਇਸ ਪੰਜਾਬੀ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਗਾਇਕ ਦੀ ਪੋਸਟ ਉੱਤੇ ਕਮੈਂਟ ਕਰਕੇ ਆਪਣੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੀ ਸ਼ਲਾਘਾ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਵਿੱਚ ਲਿਖਿਆ, ਬਿੱਲੇ ਬਾਈ ਲਾਜਵਾਬ ਗਾਣਾ ਐ। ਇੱਕ ਹੋਰ ਨੇ ਲਿਖਿਆ, ' ਰੰਗਲਾ ਪੰਜਾਬ'।
ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰਿਆਂ ਚੋਂ ਇੱਕ ਹਨ। ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਵਿੱਚ ਖੁਸ਼ੀਆਂ ਹੀ ਵੰਡੀਆਂ, ਪਲਾਜ਼ੋ, ਟਿੱਚ ਬੱਟਨ , ਸੰਘਦੀ ਸੰਘਦੀ, ਪਲਾਜ਼ੋ 2 ਵਰਗੇ ਕਈ ਗੀਤ ਸ਼ਾਮਿਲ ਹਨ।
View this post on Instagram
ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਪੰਜਾਬੀ ਗਾਇਕ ਮਨਕੀਰਤ ਔਲਖ, ਵੇਖੋ ਤਸਵੀਰਾਂ
ਕੁਲਵਿੰਦਰ ਬਿੱਲਾ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਕੁਲਵਿੰਦਰ ਬਿੱਲਾ ਨੇ ਕਈ ਪੰਜਾਬੀ ਫਿਲਮਾਂ ਜਿਵੇਂ ਕਿ ਕਲਾਕਾਰ, ਪ੍ਰਹੁਣਾ, ਨਿਸ਼ਾਨਾ, ਟੈਲੀਵਿਜ਼ਨ ਤੇ ਚੱਲ ਜਿੰਦੀਏ ਵਰਗੀ ਕਈ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਫੈਨਜ਼ ਦਾ ਦਿਲ ਜਿੱਤਿਆ ਹੈ ਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ਵਿੱਚ ਸਰਮਗਮ ਹਨ।