ਨੀਰੂ ਬਾਜਵਾ ਨੇ ਭੈਣ ਰੁਬੀਨਾ ਤੇ ਪਰਿਵਾਰ ਨਾਲ ਹਾਂਗਕਾਂਗ 'ਚ ਮਨਾਇਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ
Neeru Bajwa New Year Celebrations: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਭੈਣ ਰੁਬੀਨਾ ਤੇ ਪਰਿਵਾਰ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।
View this post on Instagram
ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਆਪਣੀ ਭੈਣ ਰੁਬੀਨਾ ਬਾਜਵਾ ਤੇ ਜੀਜੇ ਗੁਰਬਖਸ਼ ਚਾਹਲ ਨਾਲ ਨਜ਼ਰ ਆ ਰਹੀ ਹੈ।ਤਸਵੀਰਾਂ 'ਚ ਨੀਰੂ ਤੇ ਰੁਬੀਨਾ ਦੀ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ।
ਅਦਾਕਾਰਾ ਨੇ ਨਵੇਂ ਸਾਲ ਦਾ ਸਵਾਗਤ ਹਾਂਗਕਾਂਗ 'ਚ ਪਰਿਵਾਰਕ ਮੈਂਬਰਾਂ ਦੇ ਨਾਲ ਮਿਲ ਕੇ ਕੀਤਾ। ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਹਾਂਗਕਾਂਗ ਦੀਆਂ ਸੜਕਾਂ 'ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਨੇ ਇਹ ਤਸਵੀਰਾਂ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ।
ਦੱਸ ਦਈਏ ਕਿ ਸੈਲੀਬ੍ਰਿਟੀ ਅਕਸਰ ਨਵਾਂ ਸਾਲ ਮਨਾਉਣ ਵਿਦੇਸ਼ਾਂ 'ਚ ਜਾਂਦੇ ਹਨ। ਨੀਰੂ ਬਾਜਵਾ ਨੇ ਵੀ ਇਸ ਵਾਲ ਨਵਾਂ ਸਾਲ ਹਾਂਗਕਾਂਗ 'ਚ ਮਨਾਇਆ ਹੈ। ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਨੀਰੂ ਇਨ੍ਹਾਂ ਤਸਵੀਰਾਂ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਫੈਨਜ਼ ਵੀ ਉਸ ਦੀਆਂ ਪੋਸਟਾਂ 'ਤੇ ਰੱਜ ਕੇ ਪਿਆਰ ਲੁਟਾਉਂਦੇ ਹੋਏ ਨਜ਼ਰ ਆਏ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਨੀਰੂ ਬਾਜਵਾ ਦੀਆਂ ਕਈ ਫਿਲਮਾਂ ਰਿਲੀਜ਼ ਹੋਣ ਵਾਲੀਆਂ ਹਨ। ਜਲਦ ਹੀ ਨੀਰੂ ਬਾਜਵਾ ਫਿਲਮ 'ਜੱਟ ਐਂਡ ਜੂਲੀਅਟ 3' ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਵਿੱਚ ਨੀਰੂ ਬਾਜਵਾ ਦੇ ਨਾਲ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ।
View this post on Instagram
ਹੋਰ ਪੜ੍ਹੋ: ਗੋਲਡੀ ਬਰਾੜ ਨੂੰ ਦਹਿਸ਼ਤਗਰਦ ਐਲਾਨ ਕੀਤੇ ਜਾਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ ਆਇਆ ਸਾਹਮਣੇ, ਵੇਖੋ ਵੀਡੀਓ
ਇਸ ਤੋਂ ਇਲਾਵਾ ਨੀਰੂ ਬਾਜਵਾ ਫਿਲਮ 'ਸ਼ਾਇਰ', ਜਿਸ ਵਿੱਚ ਨੀਰੂ ਦੀ ਜੋੜੀ ਫਿਰ ਤੋਂ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਨਾਲ ਨੀਰੂ ਬਾਜਵਾ ਕੁਲਵਿੰਦਰ ਬਿੱਲਾ ਤੇ ਜੱਸ ਬਾਜਵਾ ਦੇ ਨਾਲ ਫਿਲਮ 'ਚੱਲ ਜਿੰਦੀਏ 2' 'ਚ ਵੀ ਨਜ਼ਰ ਆਉਣ ਵਾਲੀ ਹੈ।