ਛੋਟੇ ਸਿੱਧੂ ਮੂਸੇਵਾਲਾ ਦੀਆਂ ਮਾਂ ਚਰਨ ਕੌਰ ਦੇ ਨਾਲ ਨਵੀਆਂ ਤਸਵੀਰਾਂ ਵਾਇਰਲ

By  Shaminder March 21st 2024 11:28 AM -- Updated: March 21st 2024 11:31 AM

ਬੀਤੇ ਐਤਵਾਰ ਨੂੰ ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ (Charan kaur)  ਦੇ ਘਰ ਬੇਟੇ ਨੇ ਜਨਮ ਲਿਆ ਹੈ । ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ (Pics Viral) ‘ਤੇ ਸਾਹਮਣੇ ਆ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਤਾ ਚਰਨ ਕੌਰ ਹਸਪਤਾਲ ‘ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਇੱਕ ਨਰਸ ਵੀ ਨਜ਼ਰ ਆ ਰਹੀ ਹੈ। ਜਿਸ ਨੇ ਛੋਟੇ ਸਿੱਧੂ ਮੂਸੇਵਾਲਾ ਨੂੰ ਆਪਣੀਆਂ ਬਾਹਾਂ ‘ਚ ਚੁੱਕਿਆ ਹੋਇਆ ਹੈ। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

Sidhu Moose wala mother charan kaur.jp

ਹੋਰ ਪੜ੍ਹੋ : ਅਦਾਕਾਰਾ ਦਿਸ਼ਾ ਪਟਾਨੀ ਦੀ ਭੈਣ ਗਾਇਕ ਸ਼ੁਭ ਦੇ ਗੀਤਾਂ ‘ਤੇ ਡਾਂਸ ਕਰਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਦੇਸ਼ ਵਿਦੇਸ਼ ਤੋਂ ਮਿਲ ਰਹੀ ਵਧਾਈ 

ਛੋਟੇ ਸਿੱਧੂ ਮੂਸੇਵਾਲਾ (Sidhu Moose wala) ਦੇ ਪਰਿਵਾਰ ਨੂੰ ਦੇਸ਼ ਵਿਦੇਸ਼ ਤੋਂ ਵਧਾਈ ਮਿਲ ਰਹੀ ਹੈ ।ਹਵੇਲੀ ‘ਚ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ । ਬਾਪੂ ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ ਨੂੰ ਮੁੜ ਤੋਂ ਜਿਉਣ ਦਾ ਬਹਾਨਾ ਮਿਲ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮਾਤਾ ਚਰਨ ਕੌਰ ਦੇ ਪ੍ਰੈਗਨੇਂਟ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ।ਜਿਸ ਤੋਂ ਬਾਅਦ ਬੀਤੇ ਐਤਵਾਰ ਨੂੰ ਬਾਪੂ ਬਲਕੌਰ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਨਵ-ਜਨਮੇ ਬੱਚੇ ਦੇ ਨਾਲ ਸਾਂਝੀ ਕਰਦੇ ਹੋਏ ਸਭ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ।  

sidhu moose wala brother.jpg

ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ 

ਦੱਸ ਦਈਏ ਕਿ ਕੁਝ ਸਵਾ ਕੁ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਸਿੱਧੂ ਮੂਸੇਵਾਲਾ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ । ਪਰ ਪਿੰਡ ਜਵਾਹਰਕੇ ਵਿਖੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਦੇਸ਼ ਵਿਦੇਸ਼ ‘ਚ ਵੱਸਦੇ ਸਿੱਧੂ ਮੂਸੇਵਾਲਾ ਦੇ ਫੈਨਸ ‘ਚ ਰੋਸ ਪਾਇਆ ਗਿਆ ।ਹਾਂਲਾਕਿ ਇਸ ਮਾਮਲੇ ‘ਚ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਸਿੱਧੂ ਦੇ ਮਾਪੇ ਹਾਲੇ ਵੀ ਪੁੱਤਰ ਦੇ ਲਈ ਇਨਸਾਫ ਦੀ ਉਡੀਕ ‘ਚ ਹਨ।

View this post on Instagram

A post shared by Charan Kaur (@charan_kaur5911)

 

 

Related Post