ਨਿਮਰਤ ਖਹਿਰਾ (Nimrat Khaira) ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral) ਹੁੰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵਾਇਰਲ ਹੋਇਆ ਹੈ । ਜਿਸ ‘ਚ ਉਹ ਸਟ੍ਰੀਟ ਫੂਡ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਭੇਲ ਪੂਰੀ ਦਾ ਅਨੰਦ ਲੈਂਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਵੀਡੀਓ ਨੂੰ ਨਿਮਰਤ ਖਹਿਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
/ptc-punjabi/media/media_files/hUzthRDGkqG8xhKu196i.jpg)
ਹੋਰ ਪੜ੍ਹੋ : ਮਿਲ ਗਏ ਅਸਲੀ ਸਾਗਰ ਤੇ ਉਸ ਦੀ ਵਹੁਟੀ, ਵੇਖੋ ਇਸ ਗਾਇਕ ਜੋੜੀ ਦਾ ਵੀਡੀਓ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਭੇਲ ਪੂਰੀ ਦਾ ਅਨੰਦ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਨਿਮਰਤ ਖਹਿਰਾ ਨੇ ਹੋਰ ਵੀ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ ।
View this post on Instagram
ਨਿਮਰਤ ਖਹਿਰਾ ਦਾ ਵਰਕ ਫ੍ਰੰਟ
ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਨਿਮਰਤ ਖਹਿਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਈ ਫ਼ਿਲਮਾਂ ‘ਚ ਨਜ਼ਰ ਆਏ । ਹਾਲ ਹੀ ‘ਚ ਉਨ੍ਹਾਂ ਦੀ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਏ ਸਨ ।
/ptc-punjabi/media/media_files/ynRCyfnP60mMcjn7xiYL.jpg)
ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਸਰਗੁਨ ਮਹਿਤਾ ਦੇ ਨਾਲ ਉਹ ਫ਼ਿਲਮ ‘ਸੌਂਕਣ ਸੌਂਕਣੇ’, ਅੰਬਰਦੀਪ ਦੇ ਨਾਲ ‘ਤੀਜਾ ਪੰਜਾਬ’ ਅਤੇ ‘ਅਫਸਰ’ ਫ਼ਿਲਮ ‘ਚ ਦਿਖਾਈ ਦਿੱਤੇ ਸਨ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਨਿਮਰਤ ਖਹਿਰਾ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਾਣੀਹਾਰ, ਸਿਰਾ ਈ ਹੋਊ, ਕੀ ਕਰਦੇ ਜੇ, ਸ਼ਿਕਾਇਤਾਂ ਸਣੇ ਕਈ ਹਿੱਟ ਗੀਤ ਗਾਏ ਹਨ ।
View this post on Instagram