ਨਿਮਰਤ ਖਹਿਰਾ ਨੇ ਐਲਬਮ ‘ਮਾਣਮੱਤੀ’ ਚੋਂ ਨਿਰਮਲ ਰਿਸ਼ੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ । ਨਿਮਰਤ ਖਹਿਰਾ ਨੇ ਅੱਜ ਇਸ ਐਲਬਮ ਦੇ ਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਨਿਰਮਲ ਰਿਸ਼ੀ ਦੇ ਨਾਲ ਨਜ਼ਰ ਆ ਰਹੀ ਹੈ ।

By  Shaminder October 9th 2023 01:37 PM

ਨਿਮਰਤ ਖਹਿਰਾ (Nimrat Khaira)ਇਨ੍ਹੀਂ ਦਿਨੀਂ ਆਪਣੀ ਐਲਬਮ ‘ਮਾਣਮੱਤੀ’ ਨੂੰ ਲੈ ਕੇ ਚਰਚਾ ‘ਚ ਹੈ । ਨਿਮਰਤ ਖਹਿਰਾ ਨੇ ਅੱਜ ਇਸ ਐਲਬਮ ਦੇ ਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਨਿਰਮਲ ਰਿਸ਼ੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਗਾਇਕਾ ਨੇ ਆਪਣੀ ਐਲਬਮ ਦੀ ਟ੍ਰੈਕ ਲਿਸਟ ਵੀ ਸਾਂਝੀ ਕੀਤੀ ਹੈ ।

ਹੋਰ ਪੜ੍ਹੋ  :  ਭਾਈ ਹਰਜਿੰਦਰ ਸਿੰਘ ਜੀ ਨੇ ਵਿਦੇਸ਼ ਦੇ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ, ਹਰਮਨ ਮਾਨ ਨੇ ਸਾਂਝਾ ਕੀਤਾ ਵੀਡੀਓ

ਜਲਦ ਹੀ ਨਿਮਰਤ ਖਹਿਰਾ ਦੀ ਇਹ ਐਲਬਮ ਰਿਲੀਜ਼ ਹੋਣ ਜਾ ਰਹੀ ਹੈ ।ਨਿਮਰਤ ਖਹਿਰਾ ਦੀ ਇਸ ਐਲਬਮ ਦਾ ਫੈਨਸ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।



ਨਿਮਰਤ ਖਹਿਰਾ ਨੇ ਦਿੱਤੇ ਕਈ ਹਿੱਟ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਰਾਣੀਹਾਰ, ਸਿਰਾ ਈ ਹੋਊ, ਬਲਿੰਕ, ਕੀ ਕਰਦੇ ਜੇ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ ।


ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਕੀਤੀਆਂ । ਜਿਸ ‘ਚ ਅਫ਼ਸਰ, ਜੋੜੀ, ਸੌਂਕਣ ਸੌਂਕਣੇ, ਤੀਜਾ ਪੰਜਾਬ ਸਣੇ ਕਈ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਨਿਮਰਤ ਖਹਿਰਾ ਨੂੰ ਬਪਚਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਆਪਣੇ ਇਸੇ ਸ਼ੌਂਕ ਦੀ ਬਦੌਲਤ ਉਹ ਗਾਇਕੀ ਦੇ ਖੇਤਰ ‘ਚ ਆਏ । 

View this post on Instagram

A post shared by ਮਾਣਮੱਤੀ (@nimratkhairaofficial)



 


Related Post