ਪੰਜਾਬੀ ਇੰਡਸਟਰੀ ਦਾ ਇੱਕ ਹੋਰ ਕਲਾਕਾਰ ਵਿਆਹ ਦੇ ਬੰਧਨ ‘ਚ ਬੱਝਿਆ, ਨਿਸ਼ਾ ਬਾਨੋ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਬੀਤੇ ਦਿਨੀਂ ਕਈ ਜੋੜੇ ਵਿਆਹ ਦੇ ਬੰਧਨ ‘ਚ ਬੱਝੇ ਹਨ । ਜਿਸ ‘ਚ ਪ੍ਰੇਮ ਢਿੱਲੋਂ ਤੇ ਦੇਸੀ ਕਰਿਊ ਵਾਲਾ ਸੱਤਾ ਉਰਫ਼ ਸਤਪਾਲ ਮੱਲੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਗਿੱਲ ਰੌਂਤਾ ਵੀ ਵਿਆਹ ਦੇ ਬੰਧਨ ‘ਚ ਬੱਝ ਗਿਆ ਹੈ ।ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਖ਼ਬਰ ਆ ਰਹੀ ਹੈ ਕਿ ਕਲਾਕਾਰ ਸਾਜਨ ਜਗਪਾਲਪੁਰੀਆ (Sajan JagpalPuria)ਵੀ ਵਿਆਹ (Wedding)ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨਿਸ਼ਾ ਬਾਨੋ (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨਿਸ਼ਾ ਬਾਨੋ ਦੇ ਪਤੀ ਸਮੀਰ ਮਾਹੀ ਵੀ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਨਵ-ਵਿਆਹੀ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ ।
/ptc-punjabi/media/media_files/1StLAx8DWDThR8cglx4P.jpg)
ਹੋਰ ਪੜ੍ਹੋ : ਪੂਨਮ ਪਾਂਡੇ ਦੀ ਮੌਤ ‘ਤੇ ਸੋਸ਼ਲ ਮੀਡੀਆ ਯੂਜ਼ਰਸ ਨੇ ਦਿੱਤੇ ਰਿਐਕਸ਼ਨ, ਦੱਸਿਆ ‘ਪਬਲੀਸਿਟੀ ਸਟੰਟ’
ਸਾਜਨ ਜਗਪਾਲਪੁਰੀਆ ਨੇ ਵੀ ਸਾਂਝੀਆਂ ਕੀਤੀਆਂ ਤਸਵੀਰਾਂ
ਸਾਜਨ ਜਗਪਾਲਪੁਰੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਵਿਆਹ ਦੀਆਂ ਰਸਮਾਂ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਅਦਾਕਾਰ ਨੇ ਆਪਣੀ ਨਵ-ਵਿਆਹੁਤਾ ਪਤਨੀ ਦੇ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਇਸ ਨਵ-ਵਿਆਹੀ ਜੋੜੀ ਨੂੰ ਵਧਾਈ ਦੇ ਰਹੇ ਹਨ ।
/ptc-punjabi/media/media_files/mwTL7Cqcz30XK5i81khQ.jpg)
ਨਿਸ਼ਾ ਬਾਨੋ ਦਾ ਵਰਕ ਫ੍ਰੰਟ
ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।ਫ਼ਿਲਮਾਂ ‘ਚ ਨਿਸ਼ਾ ਬਾਨੋ ਨੇ ਆਪਣੀ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮਿਕ ਹੋਣ ਜਾਂ ਫਿਰ ਨੈਗੇਟਿਵ ਕਿਰਦਾਰ ਹੋਣ । ਉਨ੍ਹਾਂ ਨੇ ‘ਨੀ ਮੈਂ ਸੱਸ ਕੁੱਟਣੀ’, ‘ਨਿੱਕਾ ਜ਼ੈਲਦਾਰ’, ‘ਰਾਂਝਾ ਰਿਫਿਊਜੀ’, ‘ਪੁਆੜਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।
View this post on Instagram
ਵਧੀਆ ਗਾਇਕਾ ਵੀ ਹੈ ਨਿਸ਼ਾ ਬਾਨੋ
ਨਿਸ਼ਾ ਬਾਨੋ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਵਧੀਆ ਗਾਇਕਾ ਵੀ ਹੈ। ਉਸ ਦੀ ਆਵਾਜ਼ ‘ਚ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ । ਉਹ ਆਪਣੇ ਲਾਈਵ ਪਰਫਾਰਮੈਂਸ ਦੇ ਨਾਲ ਵੀ ਸਮਾਂ ਬੰਨਦੇ ਨਜ਼ਰ ਆਉਂਦੇ ਹਨ ।
View this post on Instagram