ਸ਼ਿਵਰਾਤਰੀ ਦੇ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਮੰਦਰ ‘ਚ ਟੇਕਿਆ, ਗਾਇਕ ਨਿੰਜਾ ਨੇ ਸ਼ਿਵਰਾਤਰੀ ਦੀ ਦਿੱਤੀ ਵਧਾਈ
ਸ਼ਿਵਰਾਤਰੀ (Shivratri 2024) ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਗਾਇਕ ਦਿਲਜੀਤ ਦੋਸਾਂਝ (Diljit Dosanjh) ਵੀ ਸ਼ਿਵਰਾਤਰੀ ਦੇ ਮੌਕੇ ‘ਤੇ ਮੰਦਰ ‘ਚ ਆਪਣੀ ਟੀਮ ਦੇ ਨਾਲ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਲਿਖਿਆ ‘ਹੈਪੀ ਮਹਾਸ਼ਿਵਰਾਤਰੀ’।
/ptc-punjabi/media/media_files/Ku1jCP5cfbvEmOOYWIYb.jpg)
ਹੋਰ ਪੜ੍ਹੋ : ਰਾਖੀ ਸਾਵੰਤ ਦੇ ਸਾਬਕਾ ਪਤੀ ਆਦਿਲ ਨੇ ਰਚਾਇਆ ਸੋਮੀ ਖ਼ਾਨ ਨਾਲ ਦੂਜਾ ਵਿਆਹ, ਤਸਵੀਰਾਂ ਕੀਤੀਆਂ ਸਾਂਝੀਆਂ
ਨਿੰਜਾ ਨੇ ਵੀ ਸ਼ਿਵਰਾਤਰੀ ਦੀ ਦਿੱਤੀ ਵਧਾਈ
ਗਾਇਕ ਨਿੰਜਾ ਨੇ ਵੀ ਸ਼ਿਵਰਾਤਰੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।ਉਨ੍ਹਾਂ ਨੇ ਭਗਵਾਨ ਭੋਲੇ ਸ਼ੰਕਰ ਅਤੇ ਮਾਤਾ ਪਾਰਵਤੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਰੋਤਿਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਹੈ। ਦੱਸ ਦਈਏ ਕਿ ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ‘ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਸ਼ਰਧਾਲੂ ਮੰਦਰਾਂ ‘ਚ ਪਹੁੰਚ ਕੇ ਭੋਲੇ ਸ਼ੰਕਰ ਦੀ ਪੂਜਾ ਅਰਚਨਾ ਕਰਕੇ ਆਪਣੀਆਂ ਮੰਨਤਾਂ ਮਨੌਤਾਂ ਦੀ ਪੂਰਤੀ ਦੇ ਲਈ ਅਰਦਾਸ ਕਰ ਰਹੀਆਂ ਹਨ ।
/ptc-punjabi/media/media_files/XArFIYDNb1pbq30X9bVA.jpg)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਪੱਬਾਂ ਭਾਰ ਹਨ । ਬੀਤੇ ਦਿਨੀਂ ਇਸ ਫ਼ਿਲਮ ਪਹਿਲਾਂ ਗੀਤ ਵੀ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਤੋਂ ਇਲਾਵਾ ਜਲਦ ਹੀ ਬਾਲੀਵੁੱਡ ਦੀ ਇੱਕ ਫ਼ਿਲਮ ‘ਚ ਵੀ ਅਦਾਕਾਰਾ ਕਰੀਨਾ ਕਪੂਰ ਦੇ ਨਾਲ ਦਿਖਾਈ ਦੇਣਗੇ ।
View this post on Instagram
ਕਰੀਨਾ ਅਤੇ ਤੱਬੂ ਦੇ ਨਾਲ ਵੀ ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ਰਿਲੀਜ਼ ਹੋਇਆ ਸੀ।ਇਸ ਤੋਂ ਪਹਿਲਾਂ ਮੁਕੇਸ਼ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ‘ਚ ਪਰਫਾਰਮ ਕਰਕੇ ਵੀ ਦਿਲਜੀਤ ਨੇ ਖੂਬ ਸੁਰਖੀਆਂ ਵਟੋਰੀਆਂ ਸਨ। ਇਸ ਸਮਾਰੋਹ ‘ਚ ਹਾਲੀਵੁੱਡ ਦੇ ਕਈ ਕਲਾਕਾਰਾਂ ਨੇ ਵੀ ਆਪਣੀ ਪਰਫਾਮੈਂਸ ਦੇ ਨਾਲ ਸਮਾਂ ਬੰਨਿਆ ਸੀ । ਇਸ ਦੇ ਨਾਲ ਹੀ ਬਾਲੀਵੁੱਡ ਦੇ ਕਈ ਕਲਾਕਾਰ ਵੀ ਇਸ ਸਮਾਰੋਹ ‘ਚ ਨਜ਼ਰ ਆਏ ਸਨ ।
View this post on Instagram