ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹਾਨੀਆ ਆਮਿਰ ਦਾ ਪੰਜਾਬੀ ਲੁੱਕ ਹੋ ਰਿਹਾ ਵਾਇਰਲ, ਫੈਨਜ਼ ਨੂੰ ਆ ਰਿਹਾ ਪਸੰਦ
Hania Aamir pics: ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਹਾਨੀਆ ਆਮਿਰ ਨੂੰ ਕੌਣ ਨਹੀਂ ਜਾਣਦਾ। ਹਾਨੀਆ ਆਪਣੀ ਖੂਬਸੂਰਤੀ ਲਈ ਕਾਫੀ ਮਸ਼ਹੂਰ ਹੈ। ਮਹਿਜ਼ ਪਾਕਿਸਤਾਨ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਵਿੱਚ ਹਾਨੀਆ ਦੇ ਲੱਖਾਂ ਫੈਨਜ਼ ਹਨ। ਹਾਲ ਹੀ 'ਚ ਅਦਾਕਾਰਾ ਨੇ ਪੰਜਾਬੀ ਲੁੱਕ 'ਚ ਆਪਣੀ ਤਸਵੀਰਾਂ ਸ਼ੇਅਰ ਕੀਤੀਆ ਹਨ ਜੋ ਕਿ ਹਰ ਕਿਸੇ ਦਾ ਧਿਆਨ ਖਿੱਚ ਰਹੀਆਂ ਹਨ।
View this post on Instagram
ਦੱਸ ਦਈਏ ਕਿ ਹਾਨੀਆ ਆਮਿਰ ਦੇ ਫੈਨਜ਼ ਮਹਿਜ਼ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਭਾਰਤ ਵਿੱਚ ਵੀ ਹਨ। ਪੰਜਾਬੀ ਇੰਡਸਟਰੀ ਦੇ ਕਈ ਸੈਲਬਸ ਹਾਨੀਆ ਆਮਿਰ ਨੂੰ ਇੰਸਟਾਗ੍ਰਾਮ ਉੱਤੇ ਫਾਲੋ ਵੀ ਕਰਦੇ ਹਨ। ਜਿਸ ਵਿੱਚ ਪੰਜਾਬੀ ਗਾਇਕ ਐਮੀ ਵਿਰਕ, ਹਿਮਾਸ਼ੀ ਖੁਰਾਣਾ, ਤਾਨੀਆ, ਸਵੀਤਾਜ ਬਰਾੜ, ਅਰਮਾਨ ਬੇਦਿਲ ਅਤੇ ਪੰਜਾਬੀ ਸੰਗੀਤਕਾਰ ਜਾਨੀ ਦੇ ਨਾਮ ਸ਼ਾਮਲ ਹਨ। ਹਾਲ ਹੀ ਵਿੱਚ ਅਦਾਕਾਰਾ ਵੱਲੋਂ ਇੱਕ ਕਲਾਥ ਬ੍ਰਾਂਡ ਨੂੰ ਪ੍ਰਮੋਟ ਕਰਦੇ ਹੋਏ ਕਈ ਅਜਿਹੇ ਲੁੱਕਸ ਸਾਹਮਣੇ ਆਏ ਹਨ, ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀਆਂ ਨਵੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਹਾਨੀਆ ਪੰਜਾਬੀ ਸੂਟ ਪਹਿਨੇ ਨਜ਼ਰ ਆ ਰਹੀ ਹੈ ਤੇ ਉਸ ਦਾ ਮਿਨਮਲ ਮੇਅਕਪ ਲੁੱਕ ਕਾਫੀ ਪਿਆਰਾ ਹੈ।
ਫੈਨਜ਼ ਨੂੰ ਹਾਨੀਆ ਦਾ ਇਹ ਪੰਜਾਬੀ ਲੁੱਕ ਕਾਫੀ ਪਸੰਦ ਆ ਰਿਹਾ ਹੈ ਤੇ ਉਹ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਨ੍ਹਾਂ ਚੋਂ ਜਿੱਥੇ ਕੁਝ ਫੈਨਜ਼ ਅਦਾਕਾਰਾ ਦੇ ਇਸ ਲੁੱਕ ਦੀ ਤਾਰੀਫ ਕਰ ਰਹੇ ਹਨ, ਉੱਥੇ ਹੀ ਕੁਝ ਯੂਜ਼ਰਸ ਉਸ ਕੋਲੋਂ ਕਲਾਥ ਬ੍ਰਾਂਡ ਨੂੰ ਪ੍ਰਮੋਟ ਕੀਤੇ ਜਾਣ ਨੂੰ ਲੈ ਕੇ ਨਾਰਾਜ਼ ਵੀ ਹਨ।
View this post on Instagram
ਹੋਰ ਪੜ੍ਹੋ: ਵਿਆਹ ਤੋਂ ਬਾਅਦ ਪਹਿਲਾ ਨਵਾਂ ਸਾਲ ਮਨਾਉਣ ਨਿਕਲੇ ਰਣਦੀਪ ਹੁੱਡਾ, ਵੀਡੀਓ ਹੋ ਵਾਇਰਲ
ਦੱਸ ਦੇਈਏ ਕਿ ਹਾਲ ਹੀ ਵਿੱਚ ਪਾਕਿਸਤਾਨੀ ਅਦਾਕਾਰਾ ਨੂੰ ਪੰਜਾਬੀ ਰੈਪਰ ਬਾਦਸ਼ਾਹ ਅਤੇ ਕਰਨ ਔਜਲਾ ਨਾਲ ਪਾਰਟੀ ਕਰਦੇ ਹੋਏ ਵੀ ਵੇਖਿਆ ਗਿਆ। ਜਿਸ ਦੀਆਂ ਕਈ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈਆਂ।