ਪਰਮੀਸ਼ ਵਰਮਾ ਨੇ ਆਪਣੀ ਧੀ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਧੀ ਨੂੰ ਲਾਡ ਲਡਾਉਂਦੇ ਆਏ ਨਜ਼ਰ
Parmish Verma: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਆਪਣੀ ਗਾਇਕੀ ਤੇ ਫਿਲਮਾਂ ਨਾਲ ਫੈਨਜ਼ ਦਾ ਮਨੋਰੰਜ਼ਨ ਕਰਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਗਾਇਕ ਆਪਣੀ ਧੀ ਨਾਲ ਕਿਊਟ ਤਸਵੀਰ ਸ਼ੇਅਰ ਕੀਤੀ ਹੈ, ਫੈਨਜ਼ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਪਰਮੀਸ਼ ਵਰਮਾ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਪਰਮੀਸ਼ ਵਰਮਾ ਅਕਸਰ ਆਪਣੇ ਵਰਕਆਊਟ ਤੇ ਆਪਣੀ ਪ੍ਰੋਫੈਸ਼ਨਲ ਲਈਫ ਨਾਲ ਜੁੜੀਆਂ ਅਪਡੇਟਸ ਫੈਨਜ਼ ਦੇ ਨਾਲ ਸ਼ੇਅਰ ਕਰਦੇ ਹਨ।
View this post on Instagram
ਪਰਮੀਸ਼ ਵਰਮਾ ਨੇ ਧੀ ਨਾਲ ਸਾਂਝੀ ਕੀਤੀ ਤਸਵੀਰ
ਹਾਲ ਹੀ ਵਿੱਚ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਪਰੀਮਸ਼ ਵਰਮਾ ਆਪਣੀ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਸ ਦੇ ਨਾਲ-ਨਾਲ ਹੀ ਉਨ੍ਹਾਂ ਪੀਜ਼ਾ ਤਿਆਰ ਕਰਦੇ ਹੋਏ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਪਰਮੀਸ਼ ਵਰਮਾ ਨੇ ਕੈਪਸ਼ਨ ਵਿੱਚ ਲਿਖਿਆ, 'ਜ਼ਿੰਦਗੀ ਦੇ ਬਹੁਤ ਘੱਟ ਪਲ ਜਦੋਂ ਮੈਂ ਜਿਉਂਦਾ ਹਾਂ -ਤੁਹਾਡੇ ਕੋਲ ਜੋ ਹੈ ਉਸ ਦੀ ਕਦਰ ਕਰੋ ❤️???? - ਕਿਸੇ ਨੂੰ ਕਾਲ ਕਰੋ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ ਉਸ ਨੂੰ ਇਹ ਦੱਸੋ ਕਿ ਉਹ ਤੁਹਾਡੇ ਲਈ ਕਿੰਨੇ ਜ਼ਿਆਦਾ ਮਾਇਅਨੇ ਰੱਖਦਾ ਹੈ ਇਸ ਤੋਂ ਪਹਿਲਾਂ ਕਿ ਤੁਸੀਂ ਉਸ ਨੂੰ ਗੁਆ ਦਿਓ l- CLIFE ????'
ਧੀ ਨੂੰ ਲਾਡ ਲਡਾਉਂਦੇ ਨਜ਼ਰ ਆਏ ਪਰਮੀਸ਼ ਵਰਮਾ
ਪਰਮੀਸ਼ ਵਰਮਾਂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਧੀ ਨੂੰ ਗੋਦ ਵਿੱਚ ਚੁੱਕ ਕੇ ਲਾਡ ਲਡਾ ਰਹੇ ਹਨ। ਇਸ ਤਸਵੀਰ ਦੇ ਵਿੱਚ ਪਿਉ ਤੇ ਧੀ ਦੀ ਬਾਂਡਿੰਗ ਸਾਫ ਨਜ਼ਰ ਆ ਰਹੀ ਹੈ।
ਪਿਉ ਤੇ ਧੀ ਇਹ ਕਿਊਟ ਤਸਵੀਰ ਫੈਨਜ਼ ਦਾ ਦਿਲ ਜਿੱਤ ਰਹੀ ਹੈ। ਫੈਨਜ਼ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, 'ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁਖ ਵੰਡਾਉਂਦੀਆਂ ਨੇ। ਧੀਆਂ ਪੁੱਤਾਂ ਨਾਲੋਂ ਵੱਧ ਮਾਪਿਆਂ ਨੂੰ ਪਿਆਰ ਕਰਦੀਆਂ ਹਨ।'
View this post on Instagram
ਹੋਰ ਪੜ੍ਹੋ: ਸੋਨੂੰ ਸੂਦ ਨੇ ਆਪਣੇ ਸਿਕਊਰਟੀ ਗਾਰਡ ਦੀ ਵੀਡੀਓ ਕੀਤੀ ਸਾਂਝੀ, ਅਨੋਖੇ ਅੰਦਾਜ਼ ਵਰਕਆਊਟ ਕਰਦਾ ਆਇਆ ਨਜ਼ਰ
ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਮੌਜੂਦਾ ਸਮੇਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਬਤੌਰ ਗਾਇਕ ਅਤੇ ਅਦਾਕਾਰ ਚੰਗਾ ਕੰਮ ਕਰ ਰਹੇ ਹਨ। ਪਰਮੀਸ਼ ਵਰਮਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਪਰਮੀਸ਼ ਨੇ ਪਹਿਲਾਂ ਬਤੌਰ ਮਾਡਲ ਤੇ ਗਾਇਕ ਵਜੋਂ ਪੰਜਾਬੀ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਕੀਤੀ ਤੇ ਇਸ ਮਗਰੋਂ ਉਨ੍ਹਾਂ ਅਦਾਕਾਰੀ ਦੇ ਖੇਤਰ ਵਿੱਚ ਕਦਮ ਰੱਖਿਆ ਤੇ ਕਈ ਹਿੱਟ ਫਿਲਮਾਂ ਕੀਤੀਆਂ।