ਗਾਇਕਾ ਪਰਵੀਨ ਭਾਰਟਾ ਦੀ ਧੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਪੰਜਾਬੀ ਗਾਇਕਾ ਪਰਵੀਨ ਭਾਰਟਾ (Parveen Bharta) ਦੀ ਧੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਧੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਗਾਇਕਾ ਨੇ ਧੀ ਦੇ ਲਈ ਖੂਬਸੂਰਤ ਸੁਨੇਹਾ ਵੀ ਲਿਖਿਆ ਹੈ । ਗਾਇਕਾ ਨੇ ਲਿਖਿਆ ‘ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਮੇਰੀ ਜਾਨ, ਮੇਰੀ ਬੱਚੀ ਅੰਕਿਤਾ। ਬਾਬਾ ਜੀ ਸਾਰੇ ਸੁੱਖ ਦੇਣ ਮੇਰੇ ਬੱਚੇ ਲੰਮੀਆਂ ਉਮਰਾਂ ਮਾਣੇ ।ਲਵ ਯੂ ਮੇਰੀ ਬੱਚੀ ।ਮੈਂ ਤੇ ਸ਼ਰਨ ਅੱਜ ਬਹੁਤ ਮਿਸ ਕਰ ਰਹੇ ਹਾਂ ਇੱਥੇ ਤੁਹਾਨੂੰ’। ਪਰਵੀਨ ਭਾਰਟਾ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
/ptc-punjabi/media/media_files/63PpUDvuLJL1098s8TZJ.jpg)
ਹੋਰ ਪੜ੍ਹੋ : ਗੁਰਦਾਸ ਮਾਨ ਛੋਟੇ ਜਿਹੇ ਬੱਚੇ ਦੇ ਨਾਲ ਖੇਡਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਵੀਡੀਓ
ਗਾਇਕਾ ਪਰਵੀਨ ਭਾਰਟਾ ਨੇ ਦਿੱਤੇ ਕਈ ਹਿੱਟ ਗੀਤ
ਗਾਇਕਾ ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜ਼ਰੂਰ ਆਊਂਗੀ, ਛੁੱਟੀਆਂ, ਲਾਕੇਟ, ਦਿਨ ਤਾਂ ਪੁਰਾਣੇ, ਚੰਨ ਨਾਲੋਂ ਸੋਹਣੀ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
/ptc-punjabi/media/media_files/YZKK8eM3d3L9IP8gAoGM.jpg)
ਘਰਦਿਆਂ ਦੇ ਵਿਰੋਧ ਦੇ ਬਾਵਜੂਦ ਆਈ ਗਾਇਕੀ ਦੇ ਖੇਤਰ ‘ਚ
ਘਾਇਕਾ ਪਰਵੀਨ ਭਾਰਟਾ ਨੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਲੰਮਾ ਸੰਘਰਸ਼ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਘਰਦਿਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ । ਕਿਉਂਕਿ ਪਰਵੀਨ ਭਾਰਟਾ ਦੇ ਚਾਚਾ ਜੀ ਨਹੀਂ ਸਨ ਚਾਹੁੰਦੇ ਕਿ ਉਹ ਗਾਇਕੀ ਦੇ ਖੇਤਰ ‘ਚ ਆਉਣ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਸੁਫ਼ਨੇ ਨੂੰ ਪੂਰਾ ਕਰਨ ਦੇ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਗਾਇਕੀ ਦੇ ਖੇਤਰ ‘ਚ ਵਧੀਆ ਮੁਕਾਮ ਹਾਸਲ ਕੀਤਾ ।ਉਨ੍ਹਾਂ ਦਾ ਵਿਆਹ ਕੁਝ ਸਮਾਂ ਪਹਿਲਾਂ ਸ਼ਰਨ ਦੇ ਨਾਲ ਹੋਇਆ ਸੀ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ । ਜਿਸ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
View this post on Instagram