ਐਮੀ ਵਿਰਕ ਅਤੇ ਸੋਨਮ ਬਾਜਵਾ ਦੀਆਂ ‘ਕੁੜੀ ਹਰਿਆਣੇ ਵੱਲ ਦੀ’ ਦੇ ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ

By  Shaminder December 30th 2023 02:17 PM


ਐਮੀ ਵਿਰਕ (Ammy Virk)ਅਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ‘ਚ ਰੇਝੇ ਹੋਏ ਹਨ । ਫ਼ਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ  ਇਹ ਜੋੜੀ ਬਹੁਤ ਹੀ ਸੋਹਣੀ ਲੱਗ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਜੋੜੀ ਇੱਕਠਿਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ। 

ਐਮੀ ਵਿਰਕ ਨੇ ਆਪਣੇ ਲੇਡੀ ਲਵ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਦਿੱਤੀ ਜਨਮ ਦਿਨ ਦੀ ਵਧਾਈ

ਹੋਰ ਪੜ੍ਹੋ : ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ

ਐਮੀ ਵਿਰਕ ਦਾ ਵਰਕ ਫ੍ਰੰਟ 
ਐਮੀ ਵਿਰਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਆਪਣੀ ਕਿਸਮਤ ਅਜ਼ਮਾਈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ । ਹੁਣ ਤੱਕ ਉਹ ‘ਓਏ ਮੱਖਣਾ’, ‘ਨਿੱਕਾ ਜ਼ੈਲਦਾਰ’, ‘ਸੌਂਕਣ ਸੌਂਕਣੇ’, ‘ਸਤਿ ਸ਼੍ਰੀ ਅਕਾਲ ਇੰਗਲੈਂਡ’ ਸਣੇ ਕਈ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ।

Sonam Bajwa 2.jpg 
ਸੋਨਮ ਬਾਜਵਾ ਦਾ ਵਰਕ ਫ੍ਰੰਟ 
ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਬਤੌਰ ਏਅਰ ਹੋਸਟੈੱਸ ਕੰਮ ਕਰਦੇ ਸਨ । ਇਸੇ ਦੌਰਾਨ ਉਨ੍ਹਾਂ ਨੂੰ ਮਾਡਲਿੰਗ ਦੇ ਖੇਤਰ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਫਿਰ ਉਹ ਕਈ ਬਿਊਟੀ ਕਾਂਟੈਸਟ ‘ਚ ਨਜ਼ਰ ਆਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਪੰਜਾਬ ੧੯੮੪’ ‘ਚ ਕੰਮ ਕਰਨ ਦਾ ਮੌਕਾ ਮਿਲਿਆ । ਜਿਸ ਤੋਂ ਬਾਅਦ ਸੋਨਮ ਬਾਜਵਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਉਹ ਨਜ਼ਰ ਆਏ ।  

View this post on Instagram

A post shared by Ammy virk (@ammyvirk)



Related Post