Tania: ਪੰਜਾਬੀ ਅਦਾਕਾਰਾ ਤਾਨੀਆ ਨੇ ਦੁਲਹਨ ਦੇ ਲਿਬਾਸ 'ਚ ਲੁੱਟੀ ਮਹਿਫਲ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ

ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਤਾਨੀਆਂ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ ਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।

By  Pushp Raj June 16th 2023 05:40 PM

Tania Bridal Photoshoot: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਹਾਲ ਹੀ 'ਚ ਆਪਣੀ ਫ਼ਿਲਮ ਗੋਡੇ-ਗੋਡੇ ਚਾਅ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਇਸ ਫਿਲਮ 'ਚ ਤਾਨੀਆ ਨਿੱਕੋ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਸ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ। 

ਦੱਸ ਦਈਏ ਕਿ ਅਦਾਕਾਰੀ ਦੇ ਨਾਲ-ਨਾਲ ਤਾਨੀਆ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੇ ਫੈਨਜ਼ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੀਆਂ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। 

View this post on Instagram

A post shared by TANIA (Nikko) (@taniazworld)


ਹਾਲ ਹੀ 'ਚ ਤਾਨੀਆ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤਾਨੀਆ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਤਾਨੀਆ ਨੇ ਆਪਣੀ ਖੂਬਸੂਰਤੀ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

ਤਾਨੀਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ। ਤਾਨੀਆ ਇਨ੍ਹਾਂ ਤਸਵੀਰਾਂ 'ਚ ਦੁਲਹਨ ਦੇ ਲਾਲ ਜੋੜੇ 'ਚ ਨਜ਼ਰ ਆ ਰਹੀ ਹੈ। ਉਸ ਨੇ ਹੈਵੀ ਮੇਕਅਪ, ਹੈਵੀ ਜਿਊਲਰੀ ਤੇ ਖੁੱਲ੍ਹੇ ਵਾਲਾਂ ਦੇ ਨਾਲ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ ਹੈ। ਤਾਨੀਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ।

ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ

ਫੈਨਜ਼ ਤਾਨੀਆ ਨੂੰ ਦੁਲਹਨ ਦੇ ਲੁੱਕ 'ਚ ਦੇਖ ਕੇ ਹੈਰਾਨ ਹੋ ਰਹੇ ਹਨ। ਇੱਕ ਯੂਜ਼ਰ ਨੇ ਲਿਿਖਿਆ, 'ਲਾਲ ਪਰੀ।' ਇੱਕ ਹੋਰ ਸ਼ਖਸ ਨੇ ਕਮੈਂਟ ਕੀਤਾ, 'ਬਲਾ ਕੀ ਖੂਬਸੂਰਤ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਐਸ਼ਵਰਿਆ ਰਾਏ ਤੋਂ ਜ਼ਿਆਦਾ ਖੂਬਸੂਰਤ।' ਹੋਰ ਵੀ ਕਈ ਕਮੈਂਟਸ ਤਾਨੀਆ ਦੀ ਇਸ ਪੋਸਟ 'ਤੇ ਦੇਖਣ ਨੂੰ ਮਿਲ ਰਹੇ ਹਨ।

View this post on Instagram

A post shared by TANIA (Nikko) (@taniazworld)


ਹੋਰ ਪੜ੍ਹੋ: ਸੁੰਬਲ ਤੌਕੀਰ ਖਾਨ ਆਪਣੇ ਪਿਤਾ ਦੇ ਦੂਜੇ ਵਿਆਹ 'ਤੇ ਜਮ ਕੇ ਡਾਂਸ ਕਰਦੀ ਆਈ ਨਜ਼ਰ, ਵਾਇਰਲ ਹੋ ਰਹੀ ਵੀਡੀਓ 

ਤਾਨੀਆ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਹ ਪਹਿਲੀ ਵਾਰ 2018 'ਚ 'ਕਿਸਮਤ' ਫਿਲਮ 'ਚ ਨਜ਼ਰ ਆਈ ਸੀ। ਉਸ ਨੇ ਇਸ ਫਿਲਮ 'ਚ ਐਮੀ ਵਿਰਕ ਤੇ ਸਰਗੁਣ ਮਹਿਤਾ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਬਹੁਤ ਥੋੜੇ ਸਮੇਂ 'ਚ ਤਾਨੀਆ ਪੰਜਾਬੀ ਇੰਡਸਟਰੀ 'ਚ ਵੱਡਾ ਨਾਮ ਬਣ ਕੇ ਉੱਭਰੀ ਹੈ। ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਤਾਨੀਆ 'ਗੋਡੇ ਗੋਡੇ ਚਾਅ' 'ਚ ਨਜ਼ਰ ਆਈ ਸੀ। ਫਿਲਮ 'ਚ ਉਸ ਨੇ ਸੋਨਮ ਬਾਜਵਾ, ਗੀਤਾਜ਼ ਬਿੰਦਰੱਖੀਆ ਤੇ ਗੁਰਜਾਜ਼ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਫਿਲਮ 'ਚ ਤਾਨੀਆ ਨਿੱਕੋ ਦੇ ਕਿਰਦਾਰ ਨੇ ਸਭ ਦਾ ਦਿਲ ਜਿੱਤ ਲਿਆ ਹੈ।


Related Post