Babbu Maan:ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੋਇਆ ਹੈਕ, ਗਾਇਕ ਨੇ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਜਾਣਕਾਰੀ

ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲ ਹੀ ਵਿੱਚ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਪੋਸਟ ਰਾਹੀਂ ਸਾਂਝੀ ਕੀਤੀ ਹੈ।

By  Pushp Raj May 4th 2023 12:59 PM

Babbu Maan's  Facebook account hacked : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਸੁਰਖੀਆਂ 'ਚ ਰਹਿੰਦੇ ਹਨ। ਕੁੱਝ ਸਮੇਂ ਪਹਿਲਾਂ ਬੱਬੂ ਮਾਨ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ ਤੇ ਇਸ ਮਗਰੋਂ ਹੁਣ ਇਹ ਖ਼ਬਰ ਆ ਰਹੀ ਹੈ ਕਿ ਗਾਇਕ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। 


ਦੱਸ ਦਈਏ ਕਿ ਪੰਜਾਬੀ ਗਾਇਕ ਬੱਬੂ ਮਾਨ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਗਾਇਕ ਆਪਣੇ ਫੈਨਜ਼ ਨਾਲ ਗੱਲਬਾਤ ਕਰਦੇ ਹਨ। ਹਾਲ ਹੀ ਵਿੱਚ ਬੱਬੂ ਮਾਨ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ  ਉੱਤੇ ਇੰਸਟਾ ਸਟੋਰੀ ਸ਼ੇਅਰ ਕਰਦੇ ਹੋਏ ਖ਼ੁਦ ਨਾਲ ਜੁੜੀ ਵੱਡੀ ਅਪਡੇਟ ਸਾਂਝੀ ਕੀਤੀ ਹੈ। 

View this post on Instagram

A post shared by Babbu Maan (@babbumaaninsta)


ਬੱਬੂ ਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਦੇ ਵਿੱਚ ਦੱਸਿਆ ਕਿ ਉਨ੍ਹਾਂ ਅਧਿਕਾਰਿਤ ਫੇਸਬੁੱਕ  ਅਕਾਊਂਟ ਤੇ ਪੇਜ਼ ਹੈਕ ਹੋ ਗਿਆ ਹੈ। ਜਿਸ ਕਾਰਨ ਉਹ ਆਪਣਾ ਫੇਸਬੁੱਕ ਅਕਾਊਂਟ ਦੀ ਵਰਤੋਂ ਨਹੀਂ ਕਰ ਪਾ ਰਹੇ ਹਨ। ਗਾਇਕ ਨੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਆਉਣ ਵਾਲੇ ਕਿਸੇ ਤਰ੍ਹਾਂ ਦੇ ਸੰਦੇਸ਼ਾਂ ਨੂੰ ਲੈ ਕੇ ਆਪਣੇ ਜਾਣਕਾਰਾਂ ਤੇ ਫੈਨਜ਼ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਗਾਇਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਇਸ 'ਤੇ ਕੰਮ ਕਰ ਰਹੀ ਹੈ। 

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਗਾਇਕ ਦੇ ਜਨਮਦਿਨ ਦੇ ਮੌਕੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਗਾਇਕ ਦੇ ਫੈਨਜ਼ ਵਿੱਚ ਭਾਰੀ ਰੋਸ ਸੀ। ਹੁਣ ਗਾਇਕ ਦਾ ਫੇਸਬੁੱਕ ਅਕਾਊਂਟ ਕਿਉਂ ਤੇ ਕਿਵੇਂ ਹੈਕ ਹੋਇਆ ਫੈਨਜ਼ ਇਸ ਬਾਰੇ ਜਾਣ ਕੇ ਹੈਰਾਨ ਹਨ। 


 Jaswinder Bhalla: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਹੈ ਜਨਮਦਿਨ, ਜਾਣੋ ਕਲਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਬਾਰੇ

ਦੱਸਣਯੋਗ ਹੈ ਕਿ ਅਜਿਹਾ ਹੀ ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨਾਲ ਵੀ ਹੋਇਆ ਸੀ। ਕੁਝ ਸਮੇਂ ਪਹਿਲਾਂ ਗਾਇਕਾ ਦਾ ਅਧਿਕਾਰਿਤ ਯੂਟਿਊਬ ਚੈਨਲ ਹੈਕ ਹੋ ਗਿਆ ਸੀ ਤੇ ਉਸ 'ਤੇ ਉਪਲਬਧ ਸਾਰੀ ਸਮਾਗਰੀ ਨੂੰ ਹਟਾ ਦਿੱਤਾ ਗਿਆ ਸੀ। 


Related Post