ਪੰਜਾਬੀ ਗਾਇਕਾ Jasmine Sandlas ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ, ਵਧਾਈ ਗਈ ਸੁਰੱਖਿਆ

ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਅਕਸਰ ਆਪਣੇ ਲੁੱਕ ਜਾਂ ਵਿਵਾਦਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਜੈਸਮੀਨ ਸੈਂਡਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕਾ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਇਸ ਸਭ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂਅ ਸਾਹਮਣੇ ਆ ਰਿਹਾ ਹੈ।

By  Pushp Raj October 8th 2023 07:00 AM -- Updated: October 8th 2023 12:33 AM

 Jasmine Sandlas recive death Threats : ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਅਕਸਰ ਆਪਣੇ ਲੁੱਕ ਜਾਂ ਵਿਵਾਦਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ  ਜੈਸਮੀਨ ਸੈਂਡਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕਾ ਨੂੰ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਇਸ ਸਭ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂਅ ਸਾਹਮਣੇ ਆ ਰਿਹਾ ਹੈ। 

View this post on Instagram

A post shared by Jasmine Sandlas (@jasminesandlas)


ਦੱਸਣਯੋਗ ਹੈ ਕਿ ਜੈਸਮੀਨ ਸ਼ਨੀਵਾਰ ਨੂੰ ਹੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਲਾਈਵ ਪ੍ਰੋਗਰਾਮ ਕਰਨ ਲਈ ਹੈ। ਇੱਥੇ ਹੀ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ।

ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲਾ ਨੰਬਰ ਵਿਦੇਸ਼ ਦਾ ਸੀ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ।

View this post on Instagram

A post shared by Jasmine Sandlas (@jasminesandlas)


ਹੋਰ ਪੜ੍ਹੋ: ਰਾਘਵ ਚੱਢਾ ਦੇ ਘਰ ਨੂੰਹ ਪਰਿਣੀਤੀ ਚੋਪੜਾ ਦਾ ਹੋਇਆ ਸ਼ਾਨਦਾਰ ਸਵਾਗਤ, ਵੀਡੀਓ ਹੋ ਰਹੀ ਵਾਇਰਲ

ਇਸ ਦਾ ਪਤਾ ਲੱਗਦਿਆਂ ਹੀ ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਗਾਇਕਾ ਜੈਸਮੀਨ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਦਿੱਲੀ ਦੇ ਜਿਸ ਪੰਜ ਤਾਰਾ ਹੋਟਲ ਵਿੱਚ ਉਹ ਠਹਿਰੀ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।


Related Post