ਪੰਜਾਬੀ ਗਾਇਕ ਸਰਦਾਰ ਅਲੀ ਨਾਲ ਭਿਆਨਕ ਸੜਕ ਹਾਦਸਾ, ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ ਗੰਭੀਰ ਜ਼ਖਮੀ
ਪੰਜਾਬੀ ਗਾਇਕ ਸਰਦਾਰ ਅਲੀ ਦੇ ਨਾਲ ਜਲੰਧਰ-ਪਠਾਨਕੋਟ ਹਾਈਵੇਅ 'ਤੇ ਭੋਗਪੁਰ ਨੇੜੇ ਸਨੌਰਾ ਪੁਲ 'ਤੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮਸ਼ਹੂਰ ਗਾਇਕ ਸਰਦਾਰ ਅਲੀ ਦਾ ਵਾਲ ਵਾਲ ਬਚਾਅ ਹੋ ਗਿਆ।
ਪੰਜਾਬੀ ਗਾਇਕ ਸਰਦਾਰ ਅਲੀ (Sardar Ali) ਦੇ ਨਾਲ ਜਲੰਧਰ-ਪਠਾਨਕੋਟ ਹਾਈਵੇਅ 'ਤੇ ਭੋਗਪੁਰ ਨੇੜੇ ਸਨੌਰਾ ਪੁਲ 'ਤੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮਸ਼ਹੂਰ ਗਾਇਕ ਸਰਦਾਰ ਅਲੀ ਦਾ ਵਾਲ ਵਾਲ ਬਚਾਅ ਹੋ ਗਿਆ। ਸਰਦਾਰ ਅਲੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਦੀ ਟੀਮ ਨੇ ਹਸਪਤਾਲ ਦਾਖਲ ਕਰਵਾਇਆ ਹੈ।

ਹੋਰ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਪਿੰਕਾ ਜਰਗ, ਬਿਨ੍ਹਾਂ ਲੱਤ ਦੇ ਸ਼ਖਸ ਨੂੰ ਲਾਇਆ ਦੌੜਣ
ਹਾਦਸਾ ਇੰਨਾ ਭਿਆਨਕ ਸੀ ਕਿ ਸੜਕ ਕਿਨਾਰੇ ਲੱਗੀ ਰੇਲਿੰਗ ਵਿਚ ਫਸਣ ਕਾਰਣ ਕਾਰ ਵਿਚਾਲਿਓਂ ਪਾੜ ਗਈ, ਇਸ ਦੌਰਾਨ ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਰਦਾਰ ਅਲੀ ਦੀ ਪਤਨੀ ਦਾ ਦਿਹਾਂਤ ਹੋ ਗਿਆ ਸੀ ।ਪਤਨੀ ਦੇ ਗਮ ਤੋਂ ਹਾਲੇ ਗਾਇਕ ਉੱਭਰ ਵੀ ਨਹੀਂ ਸੀ ਪਾਇਆ ਕਿ ਉਸ ਦੇ ਨਾਲ ਭਿਆਨਕ ਸੜਕ ਹਾਦਸਾ ਹੋ ਗਿਆ ।

ਇਸ ਹਾਦਸੇ ‘ਚ ਗਾਇਕ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਕਾਰ ਦੀ ਹਾਲਤ ਨੂੰ ਵੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਹ ਹਾਦਸਾ ਕਿੰਨਾ ਭਿਆਨਕ ਸੀ।
ਸਰਦਾਰ ਅਲੀ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਵੱਡਾ ਨਾਂ ਹੈ । ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਅਤੇ ਕਵਾਲੀਆਂ ਦਿੱਤੀਆਂ ਨੇ । ਉਹ ਜ਼ਿਆਦਾਤਰ ਸੂਫੀ ਗੀਤ ਹੀ ਗਾਉਂਦੇ ਹਨ, ਜਿਸ ਕਰਕੇ ਉਹਨਾਂ ਦੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਚੰਗੀ ਫੈਨ ਫਾਲੋਵਿੰਗ ਹੈ ।