ਪੰਜਾਬੀ ਗਾਇਕ ਸਿੱਪੀ ਗਿੱਲ ਨੇ ਬੇਟੇ ਜੁਝਾਰ ਗਿੱਲ ਨਾਲ ਸਾਂਝੀਆਂ ਕੀਤੀਆ ਪਿਆਰੀਆਂ ਤਸਵੀਰਾਂ , ਬੇਹੱਦ ਕਿਊਟ ਨਜ਼ਰ ਆਈ ਪਿਉ-ਪੁੱਤ ਦੀ ਜੋੜੀ

ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਬੇਟੇ ਜੁਝਾਰ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

By  Pushp Raj June 16th 2023 12:11 PM

Sippy Gill with Son Jujhar : ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਅਕਸਰ ਕਿਸੇ ਨਾਂ ਕਿਸੇ ਕਰਾਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਜਿੱਥੇ ਬੀਤੇ ਮਹੀਨੇ ਜਾਨ ਦਾ ਖ਼ਤਰਾ ਦੱਸ ਗਾਇਕ ਸਿੱਪੀ ਗਿੱਲ ਸੁਰਖੀਆਂ 'ਚ ਛਾਏ ਹੋਏ ਸੀ, ਉੱਥੇ ਹੀ ਹੁਣ ਗਾਇਕ ਮੁੜ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਸਿੱਪੀ ਗਿੱਲ ਨੇ ਆਪਣੇ ਬੇਟੇ ਨਾਲ  ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। 


ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸਿੱਪੀ ਗਿੱਲ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਬੇਟੇ ਜੁਝਾਰ ਨਾਲ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। 

View this post on Instagram

A post shared by Sippy Gill (@sippygillofficial)


ਗਾਇਕ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਪਿਉ-ਪੁੱਤ ਚਿੱਟੇ ਕੁੜਤੇ ਪਜ਼ਾਮਾ ਪਹਿਨੇ ਹੋਏ ਨਜ਼ਰ ਆ ਰਹੇ ਹਨ। ਗਾਇਕ ਤੇ ਉਨ੍ਹਾਂ ਦਾ ਬੇਟਾ ਪੰਜਾਬੀ ਗੱਭਰੂ ਦੇ ਲੁੱਕ ਵਿੱਚ ਟਵਿਨਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। 

ਫੈਨਜ਼ ਨੂੰ ਗਾਇਕ ਵੱਲੋਂ ਸ਼ੇਅਰ ਕੀਤੀ ਇਹ ਪੋਸਟ ਬੇਹੱਦ ਪਸੰਦ ਆ ਰਹੀ ਹੈ। ਫੈਨਜ਼ ਗਾਇਕ ਤੇ ਉਨ੍ਹਾਂ ਦੇ ਪੁੱਤਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਬਰਸਾਉਂਦੇ ਹੋਏ ਨਜ਼ਰ ਆ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 


ਹੋਰ ਪੜ੍ਹੋ: Kamal Cheema: ਮਸ਼ਹੂਰ ਪੰਜਾਬੀ ਮਾਡਲ ਕਮਲ ਚੀਮਾ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ

ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਜਿਸ ‘ਚ ‘ਵੈਲਪੁਣਾ’, ‘ਬੇਕਦਰਾ’, ‘ਟਾਈਗਰ ਅਲਾਈਵ’, ‘ਸੂਹੇ ਬੁੱਲ੍ਹਾਂ ਵਾਲੀਏ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ‘ਜੱਦੀ ਸਰਦਾਰ’ ‘ਚ ਉਹ ਦਿਲਪ੍ਰੀਤ ਢਿੱਲੋਂ ਅਤੇ ਗੁੱਗੂ ਗਿੱਲ ਦੇ ਨਾਲ ਨਜ਼ਰ ਆਏ ਸਨ । 


Related Post