ਪੰਜਾਬੀ ਗਾਇਕ ਸੁਲਤਾਨ ਸਿੰਘ ਦੇ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਗਾਇਕ ਨੇ ਇੰਸਟਾ ਸਟੋਰੀ ਸਾਂਝੀ ਕਰਕੇ ਦਿੱਤੀ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ ਨੂੰ ਲੈ ਕੇ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਗਾਇਕ ਸੁਲਤਾਨ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ।
Sultan Singh suffered serious injuries : ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ ਨੂੰ ਲੈ ਕੇ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਗਾਇਕ ਸੁਲਤਾਨ ਸਿੰਘ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।ਇਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਗਾਇਕੀ ਦੇ ਨਾਲ-ਨਾਲ ਸੁਲਤਾਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਇਸ ਦੇ ਜ਼ਰੀਏ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਕਲਾਕਾਰ ਨੇ ਫੈਨਜ਼ ਨੂੰ ਆਪਣਾ ਹਾਲ ਬਿਆਨ ਕੀਤਾ ਹੈ।
ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ 'ਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਵ ਨਹੀਂ ਹਾਂ, ਆਪਣੇ ਸੋਸ਼ਲ ਮੀਡੀਆ ਅਕਾਊਂਟ, ਕਿਉਂਕਿ ਮੇਰਾ 26/072024 ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ ਹੈ, ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ।
ਸਾਰਿਆ ਦਾ ਬਚਾਅ ਹੋ ਗਿਆ ਪਰ ਮੇਰੇ ਸੱਟ ਜ਼ਿਆਦਾ ਲੱਗ ਗਈ। ਥੋੜਾ ਟਾਈਮ ਲੱਗਣਾ ਠੀਕ ਹੋਣ ਨੂੰ। ਕਿਰਪਾ ਕਰਕੇ ਤੁਸੀਂ ਸਾਡੇ ਲਈ ਦੁਆ ਕਰਿਓ ਅਤੇ ਪਿਆਰ ਦਿੰਦੇ ਰਹਿਓ। ਇਸ ਦੇ ਨਾਲ ਹੀ ਕਲਾਕਾਰ ਨੇ ਇੱਕ ਹੋਰ ਤਸਵੀਰ ਵੀ ਪੋਸਟ ਕੀਤੀ ਹੈ।
ਹੋਰ ਪੜ੍ਹੋ : ਗੁਰਨਾਮ ਭੁੱਲਰ ਸਟਾਰਰ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਦਾ ਨਵਾਂ ਗੀਤ 'ਘੁੰਡ' ਹੋਇਆ ਰਿਲੀਜ਼, ਵੇਖੋ ਵੀਡੀਓ
ਗਾਇਕ ਸੁਲਤਾਨ ਸਿੰਘ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਸੁਲਤਾਨ ਸਿੰਘ ਵੱਲੋਂ ਪੰਜਾਬੀ ਦਰਸ਼ਕਾਂ ਲਈ ਗੀਤ ਰਿਲੀਜ਼ ਕੀਤੇ ਗਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਹਾਲ ਹੀ 'ਚ ਕਲਾਕਾਰ ਦਾ ਗੀਤ 'ਕੌਲਰ' ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ।