Anant-Radhika wedding : ਅਨੰਤ ਅੰਬਾਨੀ ਦੇ ਵਿਆਹ 'ਚ ਰਣਵੀਰ ਸਿੰਘ ਦੀ ਪਰਫਾਰਮੈਂਸ ਰਹੀ ਅਨਸਟਾਪੇਬਲ, ਸਤਿੰਦਰ ਸਰਤਾਜ ਦੇ ਇਸ ਗੀਤ 'ਤੇ ਡਾਂਸ ਕਰਦੇ ਆਏ ਨਜ਼ਰ
ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਇਸ ਵਿਆਹ ਵਿੱਚ ਮਹਿਜ ਦੇਸ਼ ਤੋਂ ਹੀ ਨਹੀਂ ਸਗੋਂ ਵਿਦੇਸ਼ ਤੋਂ ਵੀ ਕਈ ਮਹਿਮਾਨ ਵੀ ਪਹੁੰਚੇ। ਇਸ ਵਿਚਾਲੇ ਅੰਬਾਨੀ ਪਰਿਵਾਰ ਦੇ ਵਿਆਹ 'ਚ ਰਣਵੀਰ ਸਿੰਘ ਦੀ ਐਨਰਜੈਟਿਕ ਪਰਫਾਰਮੈਂਸ ਦੀ ਰੱਜ ਕੇ ਤਰੀਫਾਂ ਕਰਦੇ ਹੋਏ ਨਜ਼ਰ ਆ ਰਹੇ ਹਨ।
Ranveer Singh performed on Satinder Sartaj Song : ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਇਸ ਵਿਆਹ ਵਿੱਚ ਮਹਿਜ ਦੇਸ਼ ਤੋਂ ਹੀ ਨਹੀਂ ਸਗੋਂ ਵਿਦੇਸ਼ ਤੋਂ ਵੀ ਕਈ ਮਹਿਮਾਨ ਵੀ ਪਹੁੰਚੇ। ਇਸ ਵਿਚਾਲੇ ਅੰਬਾਨੀ ਪਰਿਵਾਰ ਦੇ ਵਿਆਹ 'ਚ ਰਣਵੀਰ ਸਿੰਘ ਦੀ ਐਨਰਜੈਟਿਕ ਪਰਫਾਰਮੈਂਸ ਦੀ ਰੱਜ ਕੇ ਤਰੀਫਾਂ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਰਣਵੀਰ ਸਿੰਘ ਦੀ ਪਰਫਾਰਮੈਂਸ ਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ ਦੇ ਵਿੱਚ ਤੁਸੀਂ ਰਣਵੀਰ ਸਿੰਘ ਦੀ ਦਮਦਾਰ ਪਰਫਾਰਮੈਂਸ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਇਸ ਵਿਚਾਲੇ ਜਿੱਥੇ ਇੱਕ ਪਾਸੇ ਰਣਵੀਰ ਸਾਰੇ ਸੈਲਬਸ ਵਿਚਾਲੇ ਸਭ ਤੋਂ ਵੱਧ ਖੁਸ਼ ਅਤੇ ਪੂਰੀ ਐਨਰਜੀ ਨਾਲ ਪਰਫਾਰਮ ਕਰਦੇ ਹੋਏ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਇਸ ਵਿਚਾਲੇ ਰਣਵੀਰ ਸਿੰਘ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਉਹ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਗੀਤ ਉੱਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ।
ਇਸ ਵਾਇਰਲ ਵੀਡੀਓ ਦੇ ਵਿੱਚ ਰਣਵੀਰ ਸਿੰਘ DJ ਚੇਤਾਸ ਦੀਆਂ ਗੀਤ ਚਲਾ ਕੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਰਣਵੀਰ ਡੀਜੇ ਚੇਤਾਸ ਦੇ ਨਾਲ ਸਤਿੰਦਰ ਸਰਤਾਜ ਦਾ ਜਲਸਾ ਚਲਾ ਰਿਹਾ ਹੈ। ਫੈਨਜ਼ ਉਨ੍ਹਾਂ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।