ਸ਼ਹਿਨਾਜ਼ ਗਿੱਲ ਨੇ ਆਪਣੇ NRI Fans ਨੂੰ ਦਿੱਤਾ ਸਰਪ੍ਰਾਈਜ਼,19 ਜੁਲਾਈ ਨੂੰ ਨਿਊਜਰਸੀ 'ਚ ਫੈਨਜ਼ ਨਾਲ ਕਰੇਗੀ ਮੁਲਾਕਾਤ

ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੇ ਆਪਣੇ ਐਨਆਰਆਈ ਫੈਨਜ਼ ਨੂੰ ਸਰਪ੍ਰਾਈਜ਼ ਦਿੱਤਾ ਹੈ ਆਓ ਜਾਣਦੇ ਹਾਂ ਕੀ ਹੈ ਉਹ ਸਰਪ੍ਰਾਈਜ਼।

By  Pushp Raj July 17th 2024 11:34 PM

Shehnaaz Gill meetup with NRI Fans : ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੇ ਆਪਣੇ ਐਨਆਰਆਈ ਫੈਨਜ਼ ਨੂੰ ਸਰਪ੍ਰਾਈਜ਼ ਦਿੱਤਾ ਹੈ ਆਓ ਜਾਣਦੇ ਹਾਂ ਕੀ ਹੈ ਉਹ ਸਰਪ੍ਰਾਈਜ਼। 

View this post on Instagram

A post shared by Shehnaaz Gill (@shehnaazgill)


ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ, ਵੀਡੀਓਜ਼, ਤੇ ਆਪਣੇ ਪ੍ਰੋਫੈਸ਼ਨ ਨਾਲ ਸਬੰਧਤ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਐਨਆਰਆਈ ਫੈਨਜ਼ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਅਦਾਕਾਰਾ ਨੇ ਆਪਣੀ ਇੰਸਟਾ ਸਟੋਰੀ ਰਾਹੀਂ ਫੈਨਜ਼ ਨੂੰ ਦੱਸਿਆ ਕਿ ਉਹ ਬਹੁਤ ਜਲਦ ਨਿਊਜਰਸੀ ਪਹੁੰਚ ਰਹੀ ਹੈ। ਇਹ ਉਸ ਪਹਿਲਾ ਫੌਰਨ ਟੂਰ ਹੋਵੇਗਾ। ਸ਼ਹਿਨਾਜ਼ ਗਿੱਲ ਨੇ ਕਿਹਾ ਕਿ ਉਹ ਆਪਣੇ ਫੈਨਜ਼ ਨੂੰ ਮਿਲਣ ਲਈ ਬਹੁਤ ਉਤਸ਼ਾਹਿਤ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਫੈਨਜ਼ ਨਾਲ 19 ਜੁਲਾਈ ਨੂੰ ਨਿਊਜ਼ਰਸੀ ਵਿੱਚ ਮਿਲੇਗੀ।

View this post on Instagram

A post shared by Shehnaaz Gill (@shehnaazgill)


 ਹੋਰ ਪੜ੍ਹੋ : ਭਾਰੀ ਮੀਂਹ ਕਾਰਨ ਡਰੇਕ ਦੀ 100 ਮਿਲੀਅਨ ਡਾਲਰ ਦੀ ਕੀਮਤ ਵਾਲੇ ਘਰ 'ਚ ਆਇਆ ਹੜ੍ਹ,  ਦੇਖੋ ਵੀਡੀਓ

 ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਕੀਤੀ ਸੀ। ਇਸ ਮਗਰੋਂ ਉਸ ਨੇ ਮਿਊਜ਼ਿਕ ਵੀਡੀਓ ਤੇ ਕਈ ਗੀਤਾਂ ਵਿੱਚ ਕੰਮ ਕੀਤਾ। ਸ਼ਹਿਨਾਜ਼ ਇੱਕ ਚੰਗੀ ਅਦਾਕਾਰਾ ਤੇ ਗਾਇਕਾ ਹੈ। ਬਿੱਗ ਬੌਸ ਸੀਜ਼ਨ 13 ਵਿੱਚ ਆਉਣ ਮਗਰੋਂ ਸ਼ਹਿਨਾਜ਼ ਨੇ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। 


Related Post