ਸ਼ਹਿਨਾਜ਼ ਗਿੱਲ (Shehnaaz Gill)ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸ਼ਹਿਨਾਜ਼ ਗਿੱਲ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਪਾਲੀਵੁੱਡ ‘ਚ ਆਪਣੀ ਜਗ੍ਹਾ ਬਣਾਈ ਅਤੇ ਕੁਝ ਕੁ ਫ਼ਿਲਮਾਂ ‘ਚ ਛੋਟੇ ਮੋਟੇ ਕਿਰਦਾਰ ਵੀ ਨਿਭਾਏ । ਪਰ ਸ਼ਹਿਨਾਜ਼ ਗਿੱਲ ਉਸ ਵੇਲੇ ਚਰਚਾ ‘ਚ ਆਈ ਜਦੋਂ ਹਿਮਾਂਸ਼ੀ ਖੁਰਾਣਾ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਉਸ ਦਾ ਝਗੜਾ ਹੋਇਆ । ਜਿਸ ਤੋਂ ਬਾਅਦ ਸ਼ਹਿਨਾਜ਼ ਗਿੱਲ ਬਿੱਗ ਬੌਸ 13 ‘ਚ ਆਈ । ਇਸ ਸ਼ੋਅ ਨੇ ਸ਼ਹਿਨਾਜ਼ ਗਿੱਲ ਨੂੰ ਸ਼ੌਹਰਤ ਦੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਅਤੇ ਅਦਾਕਾਰਾ ਦੀ ਸਿਧਾਰਥ ਸ਼ੁਕਲਾ ਦੇ ਨਾਲ ਜੋੜੀ ਨੂੰ ਬਹੁਤ ਪਸੰਦ ਕੀਤਾ ਗਿਆ ।
/ptc-punjabi/media/media_files/9NlX9YCzu0LVjoGwysad.jpg)
ਹੋਰ ਪੜ੍ਹੋ : ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਪਿੰਡ ਮਿਲਣ ਲਈ ਪਹੁੰਚੇ ਜਸਬੀਰ ਜੱਸੀ
ਇਹ ਜੋੜੀ ਸਿਡਨਾਜ਼ ਨਾਂਅ ਦੇ ਨਾਲ ਮਸ਼ਹੂਰ ਹੋਈ ਸੀ। ਸ਼ਹਿਨਾਜ਼ ਗਿੱਲ ਨੂੰ ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਕਈ ਪ੍ਰੋਜੈਕਟ ‘ਚ ਕੰਮ ਕਰਨ ਦਾ ਮੌਕਾ ਮਿਲਿਆ ।ਅਦਾਕਾਰਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਅਦਾਕਾਰਾ ਨੇ ਆਪਣੇ ਬਚਪਨ ਦੀਆਂ ਤਸਵੀਰਾਂ (Childhood Pics) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਦਾ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ।
/ptc-punjabi/media/media_files/DVkwdZgfMKIvxRQlW9XO.jpg)
ਇੱਕ ਤਸਵੀਰ ‘ਚ ਸ਼ਹਿਨਾਜ਼ ਗਿੱਲ ਆਪਣੀ ਮਾਂ ਦੀ ਗੋਦ ‘ਚ ਨਜ਼ਰ ਆ ਰਹੀ ਹੈ। ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਲਾੜੇ ਲਾੜੀ ਦੇ ਵਿਚਕਾਰ ਵਾਲੀ ਸੀਟ ‘ਤੇ ਬੈਠੀ ਹੋਈ ਦਿਖਾਈ ਦੇ ਰਹੀ ਹੈ।ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਰਿਐਕਸ਼ਨ ਦਿੱਤੇ ਹਨ ।
View this post on Instagram
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਿੱਥੇ ਉਹ ਹਾਲ ਹੀ ‘ਚ ਗੁਰੁ ਰੰਧਾਵਾ ਦੇ ਨਾਲ ਗੀਤ ਨੂੰ ਲੈ ਕੇ ਚਰਚਾ ‘ਚ ਹੈ। ਉਹ ਗੀਤ ‘ਸਨਰਾਈਜ਼’ ‘ਚ ਦਿਖਾਈ ਦਿੱਤੀ ਸੀ ।ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਨੂੰ ਲੈ ਕੇ ਵੀ ਸੁਰਖੀਆਂ ਵਟੋਰ ਚੁੱਕੀ ਹੈ। ਇਸ ਫ਼ਿਲਮ ‘ਚ ਅਦਾਕਾਰਾ ਦੀਆਂ ਬੋਲਡ ਅਦਾਵਾਂ ਵੇਖਣ ਨੂੰ ਮਿਲੀਆਂ ਸਨ ।ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਆਪਣਾ ਇੱਕ ਸ਼ੋਅ ਵੀ ਚਲਾ ਰਹੀ ਹੈ। ਜਿਸ ‘ਚ ਹੁਣ ਤੱਕ ਉਹ ਕਈ ਸੈਲੀਬ੍ਰੇਟੀਜ਼ ਨੂੰ ਬੁਲਾ ਚੁੱਕੀ ਹੈ।