ਸਿੱਧੂ ਮੂਸੇਵਾਲਾ ਦੇ ਇਸ ਕਰੀਬੀ ਦੋਸਤ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਗਾਇਕ ਨੇ ਕੀਤੀ ਸੁਰੱਖਿਆ ਦੀ ਮੰਗ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਹੋਣ ਵਾਲੇ ਹਨ। ਹਾਲ ਹੀ ਵਿੱਚ ਇਹ ਖ਼ਬਰ ਸਾਹਮਣੇ ਆਈ ਹੈ ਕਿ ਮਰਹੂਮ ਗਾਇਕ ਦੇ ਕਰੀਬੀ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

By  Pushp Raj April 20th 2024 11:49 AM -- Updated: April 20th 2024 02:20 PM

 Sidhu Moosewala Friend received death threats : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਹੋਣ ਵਾਲੇ ਹਨ। ਹਾਲ ਹੀ ਵਿੱਚ ਇਹ ਖ਼ਬਰ ਸਾਹਮਣੇ ਆਈ ਹੈ ਕਿ ਮਰਹੂਮ ਗਾਇਕ ਦੇ ਕਰੀਬੀ ਦੋਸਤ ਤੇ  ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। 

View this post on Instagram

A post shared by Sidhu Moosewala (ਮੂਸੇ ਆਲਾ) (@sidhu_moosewala)


ਮੀਡੀਆ ਰਿਪੋਰਟਸ ਦੇ ਮੁਤਾਬਕ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਮਗਰੋਂ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ।

ਇਸ ਸਬੰਧ ਵਿੱਚ ਜਸਟਿਸ ਜਸਜੀਤ ਸਿੰਘ ਬੇਦੀ ਨੇ ਗਾਇਕ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਗਾਇਕ ਦੇ ਇੰਸਟਾਗ੍ਰਾਮ ’ਤੇ ਧਮਕੀ ਦੇਣ ਵਾਲੇ ਕੁਮੈਂਟ ਪੜ੍ਹਨ ਤੋਂ ਬਾਅਦ ਨੋਟ ਕੀਤਾ ਕਿ ਗਾਇਕ ਨੂੰ ਜਾਨ ਦਾ ਖ਼ਤਰਾ ਹੈ। 

 ਗਾਇਕ ਦੇ ਵਕੀਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਜਸਕਰਨ ਸਿੰਘ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਕੁਝ ਦਿਨਾਂ ਮਗਰੋਂ ਉਹ ਇੰਗਲੈਂਡ ਚਲੇ ਗਏ ਸਨ, ਪਰ ਜਿਵੇਂ ਹੀ ਉਹ ਇੱਥੇ ਪਰਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ

ਗਾਇਕ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਹਾਈ ਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ-ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾ ਰਹੀ ਹੈ। 


View this post on Instagram

A post shared by Balkaur Singh (@sardarbalkaursidhu)


 ਹੋਰ ਪੜ੍ਹੋ : World Liver Day 2024: ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਲੀਵਰ ਦਿਵਸ, ਇਸ ਦਿਨ ਦੀ ਮਹੱਤਤਾ ਤੇ ਇਤਿਹਾਸ

ਗਾਇਕ ਜਸਵਿੰਦਰ ਗਰੇਵਾਲ ਬਾਰੇ ਗੱਲ ਕੀਤੀ ਜਾਵੇਂ ਤਾਂ ਉਹ ਸਿੱਧੂ ਮੂਸੇਵਾਲਾ ਦਾ ਉਦੋਂ ਵੀ ਸਰਮਥਨ ਕਰਦੇ ਨਜ਼ਰ ਆਏ ਸਨ ਜਦੋਂ ਉਹ ਚੋਣਾਂ ਵਿੱਚ ਖੜੇ ਸੀ ਅਤੇ ਗਾਇਕ ਦੀ ਮੌਤ ਤੋਂ ਬਾਅਦ ਉਹ ਲਗਾਤਾਰ ਆਪਣੇ ਮਰਹੂਮ ਦੋਸਤ ਲਈ ਇਨਸਾਫ ਦੀ ਮੰਗ ਕਰ ਰਹੇ ਹਨ ਤੇ ਗਾਇਕ ਦੇ ਮਾਪਿਆਂ ਦਾ ਵੀ ਸਮਰਥਨ ਕਰ ਰਹੇ ਹਨ । 



Related Post