ਗਾਇਕ ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਆਏ ਨਜ਼ਰ, ਗਾਇਕ ਨੇ ਕਿਹਾ ‘ਏਨਾਂ ਪਿਆਰ ਦੇਣ ਲਈ ਬਹੁਤ ਧੰਨਵਾਦ’

ਗਾਇਕ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਨਾਲ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੀ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦਾ ਲੱਗ ਰਿਹਾ ਹੈ ।

By  Shaminder October 28th 2023 11:03 AM

ਗਾਇਕ ਜਸਬੀਰ ਜੱਸੀ (Jasbir jassi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਨਾਲ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੀ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦਾ ਲੱਗ ਰਿਹਾ ਹੈ । ਜਿਸ ‘ਚ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ ਗਿਆ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਏਨਾਂ ਪਿਆਰ ਦੇਣ ਦੇ ਲਈ ਬਹੁਤ ਬਹੁਤ ਧੰਨਵਾਦ’। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਹੋਰ ਪੜ੍ਹੋ :   ਮਨਕਿਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੇ ਕੀਤੀ ਖੂਬ ਮਸਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ


ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ ਹਨ ਜੱਸੀ 

 ਜਸਬੀਰ ਜੱਸੀ ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ ਹਨ । ਉਨ੍ਹਾਂ ਦੇ ਵੱਲੋਂ ਇੱਕ ਇੰਟਰਵਿਊ ਦਿੱਤਾ ਗਿਆ ਸੀ ਜਿਸ ‘ਚ ਉਨ੍ਹਾਂ ਨੇ ਮਜ਼ਾਰਾਂ ਬਾਰੇ ਕਿਹਾ ਸੀ ਕਿ ਉਹ ਨਾਂ ਤਾਂ ਮਜ਼ਾਰਾਂ ਤੇ ਗਾਉਂਦੇ ਹਨ ਅਤੇ ਨਾਂ ਹੀ ਪੀਰਾਂ ਤੋਂ ਡਰਦੇ ਹਨ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਲੋਕਾਂ ਨੇ ਟਰੋਲ ਕਰਨ ਦੀ ਕੋਸ਼ਿਸ਼ ਕੀਤੀ ਸੀ ।


ਜਿਸ ਦਾ ਜਵਾਬ ਉਨ੍ਹਾਂ ਨੇ ਲਾਈਵ ਹੋ ਕੇ ਦਿੱਤਾ ਸੀ । ਕੁਝ ਦਿਨ ਪਹਿਲਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ ਵੀ ਇਸ ਬਿਆਨ ‘ਤੇ ਪ੍ਰਤੀਕਰਮ ਦਿੱਤਾ ਸੀ ।ਉਨ੍ਹਾਂ ਨੇ ਲੰਮੀ ਚੌੜੀ ਪੋਸਟ ਪਾ ਕੇ ਕਿਹਾ ਸੀ ਕਿ ‘ਸ੍ਰੀ ਗੁਰੁ ਗ੍ਰੰਥ  ਸਾਹਿਬ ਨੂੰ ਮੰਨਣ ਵਾਲੇ ਕਿਸੇ ਸਾਧੂ ਦੀ ਨਿੰਦਿਆ ਨਹੀਂ ਕਰਦੇ’।


ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।   

View this post on Instagram

A post shared by Jassi (@jassijasbir)




Related Post