ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਜਲਦ ਹੀ ਗੁਰਬਾਣੀ ਸ਼ਬਦ ਕਰਨਗੇ ਰਿਲੀਜ਼

ਜਦੋਂ ਹਰ ਪਾਸੇ ਤੋਂ ਇਨਸਾਨ ਬੇ-ਉਮੀਦ ਹੋ ਜਾਂਦਾ ਹੈ ਤਾਂ ਇੱਕ ਪ੍ਰਮਾਤਮਾ ਦਾ ਓਟ ਆਸਰਾ ਹੀ ਉਸ ਨੂੰ ਮਾਰਗ ਦਰਸ਼ਨ ਦਿੰਦਾ ਹੈ। ਜਦੋਂ ਅਸੀਂ ਉਸ ਪ੍ਰਮਾਤਮਾ ਦੀ ਸ਼ਰਨ ‘ਚ ਪਹੁੰਚ ਜਾਂਦੇ ਹਾਂ ਤਾਂ ਹੋਰ ਸਹਾਰੇ ਤੱਕਣ ਦੀ ਸਾਨੂੰ ਲੋੜ ਨਹੀਂ ਪੈਂਦੀ। ਗਾਇਕ ਜਸਬੀਰ ਜੱਸੀ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪਹੁੰਚੇ।

By  Shaminder March 17th 2023 10:54 AM

 ਗਾਇਕ ਜਸਬੀਰ ਜੱਸੀ (Jasbir Jassi)  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ । 


ਹੋਰ ਪੜ੍ਹੋ : ਸਨਾ ਖ਼ਾਨ ਦੇ ਘਰ ਜਲਦ ਗੂੰਜੇਗੀ ਕਿਲਕਾਰੀ, ਅਦਾਕਾਰਾ ਨੇ ਇੰਟਰਵਿਊ ਦੌਰਾਨ ਕੀਤਾ ਪ੍ਰੈਗਨੇਂਸੀ ਦਾ ਖੁਲਾਸਾ, ਫ਼ਿਲਮੀ ਦੁਨੀਆ ਨੂੰ ਛੱਡ ਚੁੱਕੀ ਹੈ ਅਦਾਕਾਰਾ

ਜਸਬੀਰ ਜੱਸੀ ਨੇ ਅਕਾਲ ਤਖਤ ਸਾਹਿਬ ਦੇ ਜੱਥਦੇਦਾਰ ਨਾਲ ਵੀ ਕੀਤੀ ਮੁਲਾਕਾਤ 

ਇਸ ਮੌਕੇ ‘ਤੇ ਗਾਇਕ ਜਸਬੀਰ ਜੱਸੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੇ ਨਾਲ ਵੀ ਮੁਲਾਕਾਤ ਕੀਤੀ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਵੀ ਕੀਤੀ ਹੈ ।


ਇਸ ਦੇ ਨਾਲ ਜੱਥੇਦਾਰ ਦੇ ਕੋਲ ਕੋਈ ਡਿਊਟੀ ਲਗਾਉਣ ਦੀ ਅਪੀਲ ਵੀ ਕੀਤੀ ਹੈ । ਜਸਬੀਰ ਜੱਸੀ ਨੇ ਕਿਹਾ ਕਿ ਉਹ ਜਲਦ ਹੀ ਗੁਰਬਾਣੀ ਸ਼ਬਦ ਵੀ ਰਿਲੀਜ਼ ਕਰਨਗੇ । ਇਸ ਮੌਕੇ ਜਸਬੀਰ ਜੱਸੀ ਨੇ ਸ਼ਬਦ ਵੀ ਸੁਣਾਇਆ । 


ਜਸਬੀਰ ਜੱਸੀ ਨੇ ਦਿੱਤੇ ਕਈ ਹਿੱਟ ਗੀਤ 

ਜਸਬੀਰ ਜੱਸੀ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ‘ਚ ਪੈਰ ਪੈ ਗਿਆ, ਇੱਕ ਤਾਰਾ ਵੱਜਦਾ ਵੇ, ਹੀਰ ਸਣੇ ਕਈ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । 






Related Post