ਪਰਿਵਾਰ ਦੇ ਨਾਲ ਵਿਆਹ ‘ਚ ਮਸਤੀ ਕਰਦੀ ਨਜ਼ਰ ਆਈ ਗਾਇਕਾ ਰੁਪਿੰਦਰ ਹਾਂਡਾ, ਵੀਡੀਓ ਹੋ ਰਿਹਾ ਵਾਇਰਲ

ਗਾਇਕਾ ਰੁਪਿੰਦਰ ਹਾਂਡਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਵਿਆਹ ‘ਚ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕਾ ਗਾਉਂਦੀ ਹੋਈ ਨਜ਼ਰ ਆ ਰਹੀ ਹੈ।

By  Shaminder October 26th 2023 03:34 PM -- Updated: October 26th 2023 03:40 PM

ਗਾਇਕਾ ਰੁਪਿੰਦਰ ਹਾਂਡਾ (Rupinder Handa) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਵਿਆਹ ‘ਚ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ  ਗਾਇਕਾ ਗਾਉਂਦੀ ਹੋਈ ਨਜ਼ਰ ਆ ਰਹੀ ਹੈ ‘ਸੋਹਣੀਏ ਜੇ ਮੈਂ ਦਗਾ ਤੇਰੇ ਨਾਲ ਕਮਾਵਾਂ, ਅੱਲ੍ਹਾ ਕਰੇ ਮੈਂ ਮਰ ਜਾਂਵਾਂ’ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਆ ਰਹੇ ਹਨ ਅਤੇ ਫੈਨਸ ਨੂੰ ਵੀ ਗਾਇਕਾ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ । 


ਹੋਰ ਪੜ੍ਹੋ :  ਪਿਤਾ ਦੀ ਗੋਦ ‘ਚ ਨਜ਼ਰ ਆ ਰਹੀ ਬੱਚੀ ਨੂੰ ਕੀ ਤੁਸੀਂ ਪਛਾਣਿਆ ! ਅੱਜ ਮਨਾ ਰਹੀ ਹੈ ਆਪਣਾ ਜਨਮ ਦਿਨ

ਰੁਪਿੰਦਰ ਹਾਂਡਾ ਦਾ ਵਰਕ ਫ੍ਰੰਟ 

ਰੁਪਿੰਦਰ ਹਾਂਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਗਾਏ ਹਨ । ਜਿਸ ‘ਚ ਪਿੰਡ ਦੇ ਗੇੜੇ, ਬਚ ਕੇ ਰਹਿ, ਦੁਨੀਆ ਤਾਂ ਬਹੁਤ ਕੁਝ ਬੋਲਦੀ ਹੁੰਦੀ, ਸ਼ੁਕੀਨ ਕੁੜੀਏ ਸਣੇ ਕਈ ਗੀਤ ਉਨ੍ਹਾਂ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।


ਰੁਪਿੰਦਰ ਹਾਂਡਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਇੱਕ ਨਿੱਜੀ ਚੈਨਲ ‘ਤੇ ਹੋਏ ਇੱਕ ਰਿਆਲਟੀ ਸ਼ੋਅ ‘ਚ ਭਾਗ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ‘ਚ ਪਛਾਣ ਮਿਲੀ ।  

View this post on Instagram

A post shared by Har ek kudi nu sardar ni milda (@har.ek.kudi.nu.sardar.ni.milda)




Related Post