ਸੋਨਮ ਬਾਜਵਾ ਵਿਦੇਸ਼ ‘ਚ ਬਿਤਾ ਰਹੀ ਸਮਾਂ, ਅਦਾਕਾਰਾ ਮਸਤੀ ਕਰਦੀ ਆਈ ਨਜ਼ਰ

ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਉਸ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

By  Shaminder December 1st 2023 06:00 PM

ਅਦਾਕਾਰਾ ਸੋਨਮ ਬਾਜਵਾ (Sonam Bajwa)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਉਸ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ :  ਫ਼ਿਲਮ ‘ਰਜ਼ਾ-ਏ-ਇਸ਼ਕ’ ਦੇ ਅਦਾਕਾਰ ਹਾਰਪ ਫਾਰਮਰ ਸਣੇ ਕਈ ਕਲਾਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਫ਼ਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਮ ਬਾਜਵਾ ਝੁਲੇ ਦਾ ਆਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। 

ਸੋਨਮ ਬਾਜਵਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।ਕੁਝ ਦਿਨ ਪਹਿਲਾਂ ਹੀ ਅਦਾਕਾਰਾ ਦੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਕੈਰੀ ਆਨ ਜੱਟਾ-੩’ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਇਸ ਤੋਂ ਇਲਾਵਾ ‘ਗੋਡੇ ਗੋਡੇ ਚਾਅ’, ‘ਪੰਜਾਬ 1984’ ‘ਚ ਉਨ੍ਹਾਂ ਨੇ ਦਿਲਜੀਤ ਦੋਸਾਂਝ ਦੇ ਨਾਲ ਵੀ ਅਦਾਕਾਰੀ ਕਰਕੇ ਸਭ ਦਾ ਮਨ ਮੋਹ ਲਿਆ ਸੀ ।


ਸੋਨਮ ਬਾਜਵਾ ਜਲਦ ਹੀ ਹੋਰ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੇ ਹਨ ।ਉਨ੍ਹਾਂ ਨੇ ਬਤੌਰ ਏਅਰ ਹੋਸਟੈਸ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸੇ ਦੌਰਾਨ ਉਸ ਨੇ ਕਈ ਬਿਊਟੀ ਕਾਂਟੈਸਟ ‘ਚ ਵੀ ਭਾਗ ਲਿਆ ਅਤੇ ਅੱਜਕੱਲ੍ਹ ਉਹ ਪੰਜਾਬੀ ਫ਼ਿਲਮਾਂ ‘ਚ ਸਰਗਰਮ ਹਨ ।  

View this post on Instagram

A post shared by Sonam Bajwa (@sonambajwa)





Related Post