ਫ਼ਿਲਮ 'ਗੋਡੇ ਗੋਡੇ ਚਾਅ' ਤੋਂ ਰਿਲੀਜ਼ ਹੋਇਆ ਪਹਿਲਾ ਗੀਤ 'ਸਖੀਏ ਸਹੇਲੀਏ', ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਦੀ ਜੋੜੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ
ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਤੇ ਤਾਨੀਆ, ਨਿਰਮਲ ਰਿਸ਼ੀ ਜਲਦ ਹੀ ਆਪਣੀ ਨਵੀਂ ਫ਼ਿਲਮ 'ਗੋਡੇ-ਗੋਡੇ ਚਾਅ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ। ਹੁਣ ਇਸ ਫ਼ਿਲਮ ਦਾ ਪਹਿਲਾ ਗੀਤ 'ਸਖੀਏ ਸਹੇਲੀਏ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ।
Sakhiye Saheliye Song Out Now: ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ, ਨਿਰਮਲ ਰਿਸ਼ੀ ਅਤੇ ਤਾਨੀਆ ਸਟਾਰਰ ਫ਼ਿਲਮ 'ਗੋਡੇ ਗੋਡੇ ਚਾਅ' ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਏ। ਹੁਣ ਇਸ ਫ਼ਿਲਮ ਦਾ ਪਹਿਲਾ ਗੀਤ 'ਸਖੀਏ ਸਹੇਲੀਏ' ਰਿਲੀਜ਼ ਹੋ ਗਿਆ ਹੈ।

ਦੱਸਣਯੋਗ ਹੈ ਕਿ ਫ਼ਿਲਮ 'ਗੋਡੇ ਗੋਡੇ ਚਾਅ'ਜ਼ੀ ਸਟੂਡੀਓਜ਼ ਵੱਲੋਂ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ 'ਗੋਡੇ ਗੋਡੇ ਚਾਅ' ਦਾ ਪਹਿਲਾ ਗੀਤ ਰਿਲੀਜ਼ ਕੀਤਾ ਗਿਆ ਹੈ। ਜਿਸ ਵਿੱਚ ਸੋਨਮ ਬਾਜਵਾ ਅਤੇ ਨਿਰਮਲ ਰਿਸ਼ੀ ਦੀ ਜੋੜੇ ਆਪਣੇ ਪਿਆਰ ਭਰੇ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ।
ਜੇਕਰ ਹਾਲ ਹੀ 'ਚ ਰਿਲੀਜ਼ ਹੋਏ ਗੀਤ 'ਸਖੀਏ ਸਹੇਲੀਏ' ਬਾਰੇ ਗੱਲ ਕਰੀਏ ਤਾਂ ਇਹ ਗੀਤ ਮੇਹੁਲ ਗਦਾਨੀ ਵੱਲੋਂ ਕੋਰੀਓਗ੍ਰਾਫ਼ ਕੀਤਾ ਗਿਆ ਹੈ। ਗਿੱਧਾ ਪੇਸ਼ ਕਰ ਰਹੀ ਹੈ, ਗੀਤ ਸੋਨਮ ਦੀਆਂ ਮਨਮੋਹਕ ਅਦਾਵਾਂ ਅਤੇ ਖੁਸ਼ੀ ਦੇ ਪ੍ਰਗਟਾਵੇ ਦੇ ਨਾਲ ਵਿਆਹ ਦੀਆਂ ਧੁਨਾਂ ਨੂੰ ਪੂਰੀ ਤਰ੍ਹਾਂ ਕੈਪਚਰ ਕਰਦਾ ਹੈ, ਜੋ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਸ ਗੀਤ ਦੇ ਬੋਲ ਹਰਿੰਦਰ ਕੌਰ ਵੱਲੋਂ ਲਿਖੇ ਗਏ ਹਨ, ਸੰਗੀਤ ਰਾਕੇਸ਼ ਰੈਕਸ ਨੇ ਦਿੱਤਾ ਗਿਆ ਹੈ ਅਤੇ ਜੈਸਮੀਨ ਅਖਤਰ ਵੱਲੋਂ ਗਾਇਆ ਗਿਆ ਹੈ।
ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਵੀ ਲਾਂਚ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਫ਼ਿਲਮ ਦੇ ਟ੍ਰੇਲਰ ਨੂੰ ਆਪਣੀ ਵਿਲੱਖਣ ਕਹਾਣੀ, ਆਕਰਸ਼ਕ ਸੰਗੀਤ ਅਤੇ ਵਿਜ਼ੁਅਲਸ ਦੇ ਕਾਰਨ ਪ੍ਰਸ਼ੰਸਾ ਮਿਲ ਰਹੀ ਹੈ। ਫ਼ਿਲਮ 'ਕਿਸਮਤ' ਅਤੇ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਇਸ ਫ਼ਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਗੀਤਾਜ ਬਿੰਦਰਖੀਆ, ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ।
ਫ਼ਿਲਮ ਦਾ ਸੰਗੀਤ ਟਿਪਸ ਪੰਜਾਬੀ 'ਤੇ ਉਪਲਬਧ ਹੈ। ਫ਼ਿਲਮ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ 'ਗੁੱਡੀਆਂ ਪਟੋਲੇ' ਦੀ ਬਲਾਕਬਸਟਰ ਸਫਲਤਾ ਤੋਂ ਬਾਅਦ ਸੋਨਮ ਬਾਜਵਾ ਅਤੇ ਤਾਨੀਆ ਦੇ ਆਨ-ਸਕ੍ਰੀਨ ਰੀਯੂਨੀਅਨ ਨੂੰ ਵੀ ਦਰਸਾਉਂਦੀ ਹੈ।
_19e06aeeae6ad366ede2993259445e7f_1280X720.webp)
ਹੋਰ ਪੜ੍ਹੋ: ਰਾਣਾ ਰਣਬੀਰ ਜਲਦ ਲੈ ਕੇ ਆ ਰਹੇ ਨੇ ਆਪਣੀ ਨਵੀਂ ਫ਼ਿਲਮ 'ਮਨਸੂਬਾ', ਜਾਣੋ ਕਿੱਥੇ ਹੋਵੇਗੀ ਫ਼ਿਲਮ ਦੀ ਸ਼ੂਟਿੰਗ
ਫ਼ਿਲਮ 'ਗੋਡੇ ਗੋਡੇ ਚਾਅ' 26 ਮਈ ਨੂੰ ਰਿਲੀਜ਼ ਹੋਣ ਵਾਲੀ ਹੈ। ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। ਇਹ ਫ਼ਿਲਮ ਦਰਸ਼ਕਾਂ ਨੂੰ ਲੁਭਾਉਣ ਵਿੱਚ ਸਫਲ ਹੋਵੇਗੀ ਜਾਂ ਨਹੀਂ ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। ਸੋਨਮ ਬਾਜਵਾ ਫਿਲਮ ਗੋਡੇ ਗੋਡੇ ਚਾਅ ਤੋਂ ਇਲਾਵਾ ਕੈਰੀ ਆਨ ਜੱਟਾ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦੇਵੇਗੀ। ਇਹ ਫਿਲਮ 29 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।