ਸੁਨੰਦਾ ਸ਼ਰਮਾ (Sunanda Sharma) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਫੈਨਸ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਮਾਂ ਵੈਸ਼ਨੋ ਦੇਵੀ (Mata Vaishno Devi Darbar) ਦੇ ਦਰਬਾਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ । ਸੁਨੰਦਾ ਸ਼ਰਮਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਵੈਸ਼ਨੋ ਦੇਵੀ ਮੰਦਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਜ਼ੋਰ ਸੇ ਬੋਲੋ ਜੈ ਮਾਤਾ ਦੀ’। /ptc-punjabi/media/media_files/6wiuZX1eFYMwKNOEod0A.jpg)
ਹੋਰ ਪੜ੍ਹੋ : ਫ਼ਿਲਮ ‘ਬਲੈਕੀਆ-2’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪੁੱਜੀ
ਫੈਨਸ ਅਤੇ ਸੈਨਾ ਦੇ ਜਵਾਨਾਂ ਨਾਲ ਖਿਚਵਾਈਆਂ ਤਸਵੀਰਾਂ
ਸੁਨੰਦਾ ਸ਼ਰਮਾ ਨੇ ਵੈਸ਼ਨੋ ਦੇਵੀ ਦਰਬਾਰ ‘ਚ ਤੈਨਾਤ ਜਵਾਨਾਂ ਦੇ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ । ਇਸ ਤੋਂ ਇਲਾਵਾ ਆਪਣੇ ਫੈਨਸ ਦੇ ਨਾਲ ਵੀ ਸੈਲਫੀ ਲੈਂਦੇ ਹੋਏ ਗਾਇਕਾ ਨਜ਼ਰ ਆਈ ।ਸੁਨੰਦਾ ਨੇ ਜਿੱਥੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ ।ਉੱਥੇ ਹੀ ਹਿਮਾਚਲ ਦੀਆਂ ਵਾਦੀਆਂ ‘ਚ ਮਸਤੀ ਕਰਦੀ ਹੋਈ ਵੀ ਗਾਇਕਾ ਨਜ਼ਰ ਆਈ। ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ।
/ptc-punjabi/media/media_files/dzJrcXfP8Ah4QKqkjdXB.jpg)
ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ । ਬਤੌਰ ਗਾਇਕਾ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਗਾਇਕਾ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ। ਜਲਦ ਹੀ ਉਹ ‘ਬੀਬੀ ਰਜਨੀ’ ਨਾਂਅ ਦੇ ਟਾਈਟਲ ਹੇਠ ਬਣਨ ਵਾਲੀ ਫ਼ਿਲਮ ‘ਚ ਰਜਨੀ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ ।
View this post on Instagram
ਚੁਲਬੁਲੇ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ ਸੁਨੰਦਾ ਸ਼ਰਮਾ
ਸੁਨੰਦਾ ਸ਼ਰਮਾ ਆਪਣੇ ਚੁਲਬੁਲੇ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਉਸ ਦੇ ਮਸਤੀ ਕਰਦਿਆਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।ਉਸ ਨੂੰ ਪੈੱਟਸ ਦੇ ਨਾਲ ਬਹੁਤ ਪਿਆਰ ਹੈ । ਉਸ ਨੇ ਆਪਣੇ ਘਰ ਕਈ ਪਾਲਤੂ ਕੁੱਤੇ ਰੱਖੇ ਹੋਏ ਹਨ । ਜਿਸ ਦੇ ਨਾਲ ਅਕਸਰ ਉਹ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।
View this post on Instagram