ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਗਿੱਲ ਰੌਂਤਾ ਦਾ ਹੋਇਆ ਵਿਆਹ, ਜੈਨੀ ਜੌਹਲ ਨੇ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਪਹਿਲਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਤੇ ਅਦਾਕਾਰਾ ਸਰੁਸ਼ਟੀ ਮਾਨ ਵਿਆਹ ਦੇ ਬੰਧਨ ‘ਚ ਬੱਝੀ ਜਿਸ ਤੋਂ ਬਾਅਦ ਗਾਇਕ ਪ੍ਰੇਮ ਢਿੱਲੋਂ ਨੇ ਵਿਆਹ ਕਰਵਾਇਆ ਤੇ ਦੋ ਦਿਨ ਪਹਿਲਾਂ ਹੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਕੰਪਨੀ ਦੇਸੀ ਕਰਿਊ ਦੇ ਸੱਤਾ ਉਰਫ਼ ਸਤਪਾਲ ਮੱਲੀ ਵਿਆਹ ਦੇ ਬੰਧਨ ‘ਚ ਬੱਝੇ ਹਨ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ (Lyricist) ਗੀਤਕਾਰ ਗਿੱਲ ਰੌਂਤਾ (Gill Raunta)ਵੀ ਵਿਆਹ (Wedding Pics)ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।
/ptc-punjabi/media/media_files/qZSCOgM4wsN1GBh4qmPw.jpg)
ਹੋਰ ਪੜ੍ਹੋ : ਜੈਕੀ ਸ਼ਰਾਫ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਭਰਾ ਦੀ ਮੌਤ ਤੋਂ ਬਾਅਦ ਹਰ ਚੀਜ਼ ਤੋਂ ਡਰਨ ਲੱਗਿਆ ਸੀ ਅਦਾਕਾਰ
ਗਾਇਕਾ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਗੀਤਕਾਰ ਗਿੱਲ ਰੌਂਤਾ ਦੇ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਲ ਰੌਂਤਾ ਲਾੜੇ ਦੇ ਲਿਬਾਸ ‘ਚ ਸੱਜੇ ਹੋਏ ਹਨ ਅਤੇ ਜੈਨੀ ਜੌਹਲ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੀ ਹੈ। ਜੈਨੀ ਜੌਹਲ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸੋਹਣਾ ਵੀਰਾ ਮੇਰਾ ਗਿੱਲ ਰੌਂਤਾ…ਬਹੁਤ ਬਹੁਤ ਮੁਬਾਰਕਾਂ ਵੀਰੇ ਨੂੰ ਵਿਆਹ ਦੀਆਂ ।ਵਾਹਿਗੁਰੂ ਤੁਹਾਨੂੰ ਸਦਾ ਖੁਸ਼ ਰੱਖਣ’।
/ptc-punjabi/media/media_files/ClesFB31wWauKsrxCgG1.jpg)
ਜੈਨੀ ਜੌਹਲ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਜਿਹਾ ਲੱਗ ਗਿਆ ।ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਗਿੱਲ ਰੌਂਤਾ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ । ਗਿੱਲ ਰੌਂਤਾ ਨੇ ਬਹੁਤ ਹੀ ਸਾਦਗੀ ਦੇ ਨਾਲ ਮਹਿੰਗੇ ਪੈਲੇਸਾਂ ਦੀ ਥਾਂ ਆਪਣੇ ਘਰ ‘ਚ ਹੀ ਟੈਂਟ ਲਗਾ ਕੇ ਵਿਆਹ ਕਰਵਾਇਆ ਹੈ।
/ptc-punjabi/media/media_files/Oc2hbqH2f354o3dgVCiU.jpg)
ਵਿਆਹ ‘ਚ ਪੁੱਜੀਆਂ ਕਈ ਹਸਤੀਆਂ
ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਗੁੱਗੂ ਗਿੱਲ, ਜੈਨੀ ਜੌਹਲ, ਵੀਤ ਬਲਜੀਤ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਬਲਕਾਰ ਅਣਖੀਲਾ ਨੇ ਇਸ ਵਿਆਹ ‘ਚ ਆਪਣੇ ਗੀਤਾਂ ਦੇ ਨਾਲ ਰੌਣਕਾਂ ਲਗਾਈਆਂ ।
View this post on Instagram
ਗਿੱਲ ਰੌਂਤਾ ਨੇ ਲਿਖੇ ਕਈ ਹਿੱਟ ਗੀਤ
ਗਿੱਲ ਰੌਂਤੇ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ।ਉਨ੍ਹਾਂ ਦੀ ਕਲਮ ਚੋਂ ਨਿਕਲੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ । ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਸਿਕੰਦਰ,ਪਿੰਡਾਂ ਆਲੇ,ਚੜ੍ਹਦੀਕਲਾ ਸਣੇ ਕਈ ਗੀਤ ਸ਼ਾਮਿਲ ਹਨ ।