ਤਸਵੀਰਾਂ ‘ਚ ਨਜ਼ਰ ਆ ਰਿਹਾ ਇਹ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਸਿਤਾਰੇ ਦੀਆਂ ਤਸਵੀਰਾਂ ਵਿਖਾਉਣ ਜਾ ਰਹੇ ਹਾਂ । ਉਸ ਨੇ ਨਾ ਸਿਰਫ਼ ਪੰਜਾਬੀ ਬਲਕਿ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।

By  Shaminder March 7th 2023 04:58 PM

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਜਿਸ ਪੰਜਾਬੀ ਸਿਤਾਰੇ ਦੀਆਂ ਤਸਵੀਰਾਂ ਵਿਖਾਉਣ ਜਾ ਰਹੇ ਹਾਂ । ਉਸ ਨੇ ਨਾ ਸਿਰਫ਼ ਪੰਜਾਬੀ ਬਲਕਿ ਬਾਲੀਵੁੱਡ ਇੰਡਸਟਰੀ ‘ਚ ਵੀ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।


ਹੋਰ ਪੜ੍ਹੋ :  ਇਸ ਬਜ਼ੁਰਗ ਜੋੜੇ ਦਾ ਪਿਆਰ ਜਤਾਉਂਦਿਆਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ, ਸੋਸ਼ਲ ਮੀਡੀਆ ਯੂਜ਼ਰ ਨੂੰ ਆ ਰਿਹਾ ਪਸੰਦ

ਅਸੀਂ ਗੱਲ ਕਰ ਰਹੇ ਹਾਂ ਅਜਿਹੇ ਫਨਕਾਰ ਦੀ । ਜਿਸ ਨੇ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਅਦਾਕਾਰੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ ।ਹੁਣ ਤੁਸੀਂ ਸਮਝ ਹੀ  ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ ਦਿਲਜੀਤ ਦੋਸਾਂਝ (Diljit Dosanjh)ਦੀ । 

 

ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਇਤਰ’ ਰਿਲੀਜ਼, ਇੱਕ ਵਾਰ ਮੁੜ ਤੋਂ ਗਾਇਕਾ ਦਾ ਬੋਲਡ ਅੰਦਾਜ਼ ਆਇਆ ਨਜ਼ਰ

ਦਿਲਜੀਤ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਬਚਪਨ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਬਚਪਨ ‘ਚ ਵੀ ਬਹੁਤ ਹੀ ਕਿਊਟ ਨਜ਼ਰ ਆ ਰਹੇ ਹਨ ।


ਇੱਕ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਮਹਿਲਾ ਬੱਚੇ ਦੇ ਮੂੰਹ ‘ਚ ਬਰਫੀ ਪਾ ਰਹੀ ਹੈ, ਜਦੋਂਕਿ ਦਿਲਜੀਤ ਖੜੇ ਹੋਏ ਹਨ ਅਤੇ ਬਰਫੀ ਦੇ ਡੱਬੇ ਵੱਲ ਵੇਖ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਹ ਬਰਫ਼ੀ ਦੀ ਖੁਸ਼ੀ ਆ ਵੀਰੋ’। ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਪੂਰੇ ਟਸ਼ਨ ‘ਚ ਖੜੇ ਹੋਏ ਨਜ਼ਰ ਆ ਰਹੇ ਹਨ । 









Related Post