ਤੀਜੇ ਪਾਤਸ਼ਾਹ ਗੁਰੁ ਅਮਰਦਾਸ ਜੀ ਦਾ ਅੱਜ ਹੈ ਪ੍ਰਕਾਸ਼ ਪੁਰਬ, ਦਰਸ਼ਨ ਔਲਖ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ

ਤੀਜੇ ਪਾਤਸ਼ਾਹ ਗੁਰੁ ਅਮਰਦਾਸ ਜੀ ਦਾ ਅੱਜ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਪੰਜਾਬੀ ਸੈਲੀਬ੍ਰੇਟੀਜ਼ ਨੇ ਵੀ ਇਸ ਮੌਕੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਹੈ।

By  Shaminder May 22nd 2024 10:10 AM -- Updated: May 22nd 2024 10:31 AM

ਤੀਜੇ ਪਾਤਸ਼ਾਹ ਗੁਰੁ ਅਮਰਦਾਸ ਜੀ (Guru Amardas ji ) ਦਾ ਅੱਜ ਪ੍ਰਕਾਸ਼ ਪੁਰਬ (Parkash Purb) ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਪੰਜਾਬੀ ਸੈਲੀਬ੍ਰੇਟੀਜ਼ ਨੇ ਵੀ ਇਸ ਮੌਕੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਹੈ। ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਞੇ ਧੰਨ ਧੰਨ ਤੀਜੇ ਪਾਤਸਾਹਿ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ”ਪ੍ਰਕਾਸ ਪੁਰਬ”ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ’।

ਹੋਰ ਪੜ੍ਹੋ : ਅੰਮ੍ਰਿਤਸਰ ‘ਚ 80 ਸਾਲ ਦਾ ਇਹ ਬਜ਼ੁਰਗ ਸਿੱਖ ਚਲਾਉਂਦਾ ਹੈ ਚਾਹ ਦਾ ਠੇਲਾ,ਨੌਜਵਾਨਾਂ ਲਈ ਬਣਿਆ ਪ੍ਰੇਰਣਾ ਸਰੋਤ

ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸ ਮੌਕੇ ਗੁਰੁ ਘਰਾਂ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰੁ ਘਰ ‘ਚ ਨਤਮਸਤਕ ਹੋ ਕੇ ਗੁਰੁ ਸਾਹਿਬ ਜੀ ਦਾ ਆਸ਼ੀਰਵਾਦ ਲੈ ਰਹੀਆਂ ਹਨ । 


ਦਰਸ਼ਨ ਔਲਖ ਦਾ ਵਰਕ ਫ੍ਰੰਟ 

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਹ ਆਪਣੀ ਆਵਾਜ਼ ‘ਚ ਕਈ ਗੀਤ ਵੀ  ਰਿਲੀਜ਼ ਕਰ ਚੁੱਕੇ ਹਨ । 

View this post on Instagram

A post shared by DARSHAN AULAKH ਦਰਸ਼ਨ ਔਲਖ (@darshan_aulakh)




Related Post