ਰਵਿੰਦਰ ਗਰੇਵਾਲ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ
ਪੰਜਾਬੀ ਗਾਇਕ ਰਵਿੰਦਰ ਗਰੇਵਾਲ (Ravinder Grewal) ਦਾ ਅੱਜ ਜਨਮ ਦਿਨ (Birthday) ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਰਵਿੰਦਰ ਗਰੇਵਾਲ ਨੁੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਉਹ ਅਕਸਰ ਆਪਣੇ ਇਸ ਹੁਨਰ ਦਾ ਪ੍ਰਦਰਸ਼ਨ ਸਕੂਲ ‘ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਕਰਦੇ ਰਹਿੰਦੇ ਸਨ ।
/ptc-punjabi/media/media_files/8GWJNLpi682t7wZAIgYp.jpg)
ਹੋਰ ਪੜ੍ਹੋ : ਨੀਰੂ ਬਾਜਵਾ ਨੇ ਧੀਆਂ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ, ਫੈਨਸ ਨੂੰ ਪਸੰਦ ਆ ਰਿਹਾ ਵੀਡੀਓ
ਰਵਿੰਦਰ ਗਰੇਵਾਲ ਦਾ ਸ਼ੌਂਕ ਬਣਿਆ ਪ੍ਰੋਫੈਸ਼ਨ
ਰਵਿੰਦਰ ਗਰੇਵਾਲ ਦੀ ਗਾਇਕੀ ਦਾ ਸ਼ੌਂਕ ਉਨ੍ਹਾਂ ਦਾ ਪ੍ਰੋਫੈਸ਼ਨ ਬਣ ਗਿਆ । ਹੌਲੀ ਹੌਲੀ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹੋ ਗਏ ਅਤੇ ਫਿਰ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ । ਜਿਸ ‘ਚ ਜੇ ਮੈਂ ਹੁੰਦਾ ਤੋਤਾ ਤੇ ਮੈਂ ਮੈਣਾ ਸੋਹਣੀਏ, ਟੇਢੀ ਪੱਗ ਵਾਲਿਆ, ਫੋਰ ਬਾਏ ਫੋਰ,ਤੇਰੀ ਅੱਖ ਦਾ ਕਾਰਾ, ਐਂਵੇ ਈ ਰੌਲਾ ਪੈ ਗਿਆ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
/ptc-punjabi/media/media_files/2yX9sA6qFyIeXpguKG76.jpg)
ਹੋਰ ਪੜ੍ਹੋ : ਸੁਨੰਦਾ ਸ਼ਰਮਾ ਪਿੰਡ ਦੀ ਇਸ ਬੀਬੀ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ
ਫ਼ਿਲਮਾਂ ‘ਚ ਵੀ ਕੀਤਾ ਕੰਮ
ਰਵਿੰਦਰ ਗਰੇਵਾਲ ਜਿੱਥੇ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਅਦਾਕਾਰ ਵੀ ਹਨ । ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ 15 ਲੱਖ ਕਦੋਂ ਆਊਗਾ, ਡੰਗਰ ਡਾਕਟਰ, ਵਿੱਚ ਬੋਲੂੰਗਾ ਤੇਰੇ, ਮਿੰਦਾ ਲਲਾਰੀ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
View this post on Instagram
ਗਾਇਕੀ ਦੇ ਨਾਲ-ਨਾਲ ਪਸ਼ੂ ਪਾਲਣ ਦਾ ਵੀ ਸ਼ੌਂਕ
ਰਵਿੰਦਰ ਗਰੇਵਾਲ ਜਿੱਥੇ ਵਧੀਆ ਗਾਇਕ ਹਨ । ਉੱਥੇ ਹੀ ਪਸ਼ੂ ਪਾਲਣ ਦਾ ਵੀ ਸ਼ੌਂਕ ਰੱਖਦੇ ਹਨ । ਉਨ੍ਹਾਂ ਨੇ ਆਪਣੇ ਫਾਰਮ ਹਾਊਸ ‘ਤੇ ਤੋਤੇ, ਕਬੂਤਰ, ਮੁਰਗੇ ਅਤੇ ਘੋੜੇ ਪਾਲੇ ਹੋਏ ਹਨ । ਜਿਨ੍ਹਾਂ ਦੇ ਨਾਲ ਉਹ ਅਕਸਰ ਆਪਣਾ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ । ਇਸ ਤੋਂ ਇਲਾਵਾ ਉਹ ਖੇਤੀਬਾੜੀ ਦੇ ਕੰਮਾਂ ‘ਚ ਵੀ ਹੱਥ ਵਟਾਉਂਦੇ ਹਨ ।
View this post on Instagram