ਕੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਬੱਚੇ ਨੂੰ ਦਏਗੀ ਜਨਮ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਖ਼ਬਰਾਂ
ਸਿੱਧੂ ਮੂਸੇਵਾਲਾ (Sidhu Moose wala) ਦੀ ਮਾਤਾ ਚਰਨ ਕੌਰ (Charan kaur) ਬਾਰੇ ਕੁਝ ਖ਼ਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਜਲਦ ਹੀ ਜੁੜਵਾ ਬੱਚਿਆਂ ਨੂੰ ਜਨਮ ਦੇਵੇਗੀ । ਸੋਸ਼ਲ ਮੀਡੀਆ ‘ਤੇ ਇਹ ਖ਼ਬਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ।ਖਬਰਾਂ ਇਹ ਵੀ ਹਨ ਕਿ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ।
/ptc-punjabi/media/media_files/ONk5MpNmlRPfYORiMHdE.jpg)
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਪੰਕਜ ਉਧਾਸ ਦੇ ਦਿਹਾਂਤ ‘ਤੇ ਦੁੱਖ ਜਤਾਇਆ
ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਨਵਾਂ ਜੀਅ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹੀ ਵਜ੍ਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪਿਛਲੇ ਕਈ ਮਹੀਨਿਆਂ ਤੋਂ ਬਹੁਤ ਘੱਟ ਵੱਧ ਹੀ ਬਾਹਰ ਨਿਕਲਦੇ ਹਨ।ਖਬਰਾਂ ਇਹ ਵੀ ਹਨ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਆਈਵੀਐੱਫ ਤਕਨੀਕ ਦੇ ਜ਼ਰੀਏ ਬੱਚਿਆਂ ਨੂੰ ਜਨਮ ਦੇਣਗੇ ।
View this post on Instagram
ਸਿੱਧੂ ਮੂਸੇਵਾਲਾ ਦਾ ਕਰ ਦਿੱਤਾ ਗਿਆ ਸੀ ਕਤਲ
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਿਹਾ ਸੀ । ਪਰ ਜਿਉਂ ਹੀ ਸਿੱਧੂ ਮੂਸੇਵਾਲਾ ਪਿੰਡ ਜਵਾਹਰਕੇ ਦੇ ਕੋਲ ਪਹੁੰਚਿਆ ਤਾਂ ਉਸ ‘ਤੇ ਹਥਿਆਰਬੰਦ ਕੁਝ ਲੋਕਾਂ ਨੇ ਉਸ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ ਸੀ । ਕਤਲ ਤੋਂ ਬਾਅਦ ਦੁਨੀਆ ਭਰ ‘ਚ ਰੋਸ ਦੀ ਲਹਿਰ ਵੇਖਣ ਨੂੰ ਮਿਲੀ ਸੀ।
View this post on Instagram
ਸਿੱਧੂ ਮੂਸੇਵਾਲਾ ਨੇ ਦਿੱਤੇ ਕਈ ਹਿੱਟ ਗੀਤ
ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਚਮਕਦਾ ਉਹ ਸਿਤਾਰਾ ਸੀ । ਜਿਸ ਨੇ ਕੁਝ ਕੁ ਸਾਲਾਂ ‘ਚ ਹੀ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਜਗ੍ਹਾ ਬਣਾ ਲਈ ਸੀ । ਉਹ ਬਿਹਤਰੀਨ ਗਾਇਕ ਹੋਣ ਦੇ ਨਾਲ-ਨਾਲ ਇੱਕ ਵਧੀਆ ਗੀਤਕਾਰ ਵੀ ਸੀ।ਉਹ ਆਪਣੇ ਗੀਤਾਂ ‘ਚ ਅਕਸਰ ਸਮਾਜ ਦੀ ਸਚਾਈ ਬਿਆਨ ਕਰਦਾ ਸੀ ।ਜੋ ਕਿ ਉਸਦੇ ਵਿਰੋਧੀਆਂ ਨੂੰ ਪਸੰਦ ਨਹੀਂ ਸੀ ਆਉਂਦੀ । ਮੌਤ ਤੋਂ ਬਾਅਦ ਵੀ ਉਸ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੇ ਦੇਸ਼ ਵਿਦੇਸ਼ ‘ਚ ਨਵੇਂ ਰਿਕਾਰਡ ਬਣਾਏ ਸਨ । ਐੱਸ ਵਾਈ ਐੱਲ ਗੀਤ ਨੂੰ ਤਾਂ ਸਰਕਾਰ ਦੇ ਵੱਲੋਂ ਯੂ-ਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ ।
View this post on Instagram