ਯੁਵਰਾਜ ਹੰਸ ਨੇ ਧੀ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ ਫੈਨਸ ਨੂੰ ਆ ਰਿਹਾ ਪਸੰਦ

ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਨੂੰ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

By  Shaminder December 20th 2023 02:30 PM

ਯੁਵਰਾਜ ਹੰਸ (Yuvraj Hans)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਨੂੰ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।ਅਦਾਕਾਰਾ ਸਾਰਾ ਗੁਰਪਾਲ ਨੇ ਵੀ ਕੁਝ ਇਮੋਜੀ ਪੋਸਟ ਕਰਦੇ ਹੋਏ ਇਸ ਵੀਡੀਓ ‘ਤੇ ਰਿਐਕਸ਼ਨ ਦਿੱਤਾ ਹੈ।

ਹੋਰ ਪੜ੍ਹੋ :  ਜੈਜ਼ੀ ਬੀ ਨੇ ਆਪਣੀਆਂ ਭੈਣਾਂ ਦੇ ਨਾਲ ਸਾਂਝਾ ਕੀਤਾ ਖ਼ੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਇਸ ਤੋਂ ਇਲਾਵਾ ਅਹਨ ਮਿਊਜ਼ਿਕ ਨੇ ਕਮੈਂਟ ਕਰਦੇ ਹੋਏ ਲਿਖਿਆ ‘ਪਾਪਾ ਤੇਰੀ ਜਾਨ, ਵਾਹਿਗੁਰੂ ਤੇਰੇ ਅੰਗ ਸੰਗ ਰਹਿਣ ਟਿੱਡੀਏ’। ਮੰਨਤ ਨੂਰ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ ਅਤੇ  ਗੁਰਨਜ਼ਰ ਚੱਠਾ ਨੇ ਵੀ ਹਾਰਟ ਵਾਲਾ ਇਮੋਜੀ ਸ਼ੇਅਰ ਕਰਦੇ ਹੋਏ ਇਸ ਵੀਡੀਓ ‘ਤੇ ਰਿਐਕਸ਼ਨ ਦਿੱਤਾ ਹੈ। 

View this post on Instagram

A post shared by Yuvraaj Hans (@yuvrajhansofficial)



ਕੁਝ ਮਹੀਨੇ ਪਹਿਲਾਂ ਹੋਇਆ ਧੀ ਦਾ ਜਨਮ 

ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਧੀ ਨੇ ਜਨਮ ਲਿਆ ਹੈ । ਦੋਵਾਂ ਦੇ ਘਰ ਧੀ ਦੇ ਰੂਪ ‘ਚ ਇਹ ਦੂਜੀ ਔਲਾਦ ਹੈ। ਇਸ ਤੋਂ ਪਹਿਲਾਂ ਦੋਵਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ । ਜੋ ਕਿ ਲਾਕਡਾਊਨ ਦੇ ਦੌਰਾਨ ਪੈਦਾ ਹੋਇਆ ਸੀ। ਯੁਵਰਾਜ ਹੰਸ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਪੁੱਤਰ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹਾਲ ਹੀ ‘ਚ ਉਹ ਆਪਣੀ ਡਰਾਉਣੀ ਫ਼ਿਲਮ ‘ਗੁੜੀਆ’ ਨੂੰ ਲੈ ਕੇ ਚਰਚਾ ‘ਚ ਆਏ ਹਨ । 

View this post on Instagram

A post shared by Yuvraaj Hans (@yuvrajhansofficial)


Related Post