‘ਦਿਲ ਚਾਹਤਾ ਹੈ’ ਗੀਤ ਉੱਤੇ ਮਸਤੀ ਕਰਦੇ ਨਜ਼ਰ ਆਏ ਪ੍ਰਭ ਗਿੱਲ, ਬੱਬਲ ਰਾਏ ਤੇ ਰਘਬੀਰ ਬੋਲੀ

By  Lajwinder kaur August 20th 2020 11:07 AM

ਪੰਜਾਬੀ ਗਾਇਕ ਪ੍ਰਭ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਦੋਸਤਾਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

View this post on Instagram

 

Hum Na Rahe Kabhi Yaaro Ka Bin ✌?

A post shared by Prabh Gill (@prabhgillmusic) on Aug 19, 2020 at 4:43am PDT

ਉਨ੍ਹਾਂ ਨੇ ਆਪਣੇ ਦੋਸਤਾਂ ਦੇ ਨਾਲ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਉਹ ਆਪਣੇ ਦੋਸਤਾਂ ਦੇ ਨਾਲ ਨਜ਼ਰ ਆ ਰਹੇ ਨੇ । ਵੀਡੀਓ ‘ਚ ਉਨ੍ਹਾਂ ਦੇ ਨਾਲ ਬੱਬਲ ਰਾਏ, ਰਘਬੀਰ ਬੋਲੀ ਹਿੰਦੀ ਗੀਤ ‘ਦਿਲ ਚਾਹਤਾ’ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਸਾਰੇ ਦੋਸਤਾਂ ਮਾਸਕ ਦੇ ਨਾਲ ਦਿਖਾਈ ਦੇ ਰਹੇ ਨੇ ।

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਪੰਜਾਬੀ ਫ਼ਿਲਮ ਯਾਰ ਅਣਮੁੱਲੇ ਰਿਟਰਨਜ਼ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਕੋਰੋਨਾ ਵਾਇਰਸ ਦੀ ਮਾਰ ਇਸ ਫ਼ਿਲਮ ਨੂੰ ਵੀ ਝੱਲਣੀ ਪਈ ਹੈ, ਜਿਸ ਕਰਕੇ ਫ਼ਿਲਮ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ ।

Related Post