ਪ੍ਰਭ ਗਿੱਲ ਆਪਣੇ ਨਵੇਂ ਗੀਤ ‘IK WARI’ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪੋਸਟਰ

By  Lajwinder kaur November 4th 2020 05:35 PM

ਪੰਜਾਬੀ ਗਾਇਕ ਪ੍ਰਭ ਗਿੱਲ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਰਹੇ ਨੇ । ਜੀ ਹਾਂ ਰੋਮਾਂਟਿਕ ਗੀਤਾਂ ਦੇ ਬਾਦਸ਼ਾਹ ਪ੍ਰਭ ਗਿੱਲ ‘ਇੱਕ ਵਾਰੀ’ (IK WARI) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਲੈ ਕੇ ਉਹ ਬਹੁਤ ਉਤਸੁਕ ਨੇ ।prabh gill pic ਹੋਰ ਪੜ੍ਹੋ : ਸਰਗੁਣ ਮਹਿਤਾ ਨੇ ਹਿੰਦੀ ਗੀਤ ‘ਤਰੀਫ਼ਾਂ’ ‘ਤੇ ਬਣਾਇਆ ਵੀਡੀਓ, ਛਾਇਆ ਸੋਸ਼ਲ ਮੀਡੀਆ ਉੱਤੇ, ਦੇਖੋ ਵੀਡੀਓ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗਾਣੇ ਦਾ ਪੋਸਟਰ ਸ਼ੇਅਰ ਕੀਤਾ ਹੈ । ਦਰਸ਼ਕਾਂ ਨੂੰ ਪੋਸਟਰ ਖੂਬ ਪਸੰਦ ਆ ਰਿਹਾ ਹੈ । ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਰਾਜ ਫਤਿਹਪੁਰ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੰਨੀ ਵਿਕ ਦਾ ਹੋਵੇਗਾ । ਗਾਣੇ ਦਾ ਵੀਡੀਓ ਟਰੂ ਮੇਕਰਸ ਵੱਲੋਂ ਤਿਆਰ ਕੀਤਾ ਗਿਆ ਹੈ । ਇਹ ਪੂਰਾ ਗੀਤ 9 ਨਵੰਬਰ ਨੂੰ ਰਿਲੀਜ਼ ਹੋਵੇਗਾ ।

inside pic of prabh gill new song ek wari

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਯਾਰ ਅਣਮੁੱਲੇ ਰਿਟਰਨਜ਼ ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣਗੇ । ਕੋਰੋਨਾ ਕਾਲ ਹੋਣ ਕਰਕੇ ਇਹ ਫ਼ਿਲਮ ਰਿਲੀਜ਼ ਨਹੀਂ ਹੋ ਪਾਈ । ਹੁਣ ਦੇਖਦੇ ਹਾਂ ਇਹ ਫ਼ਿਲਮ ਕਦੋਂ ਰਿਲੀਜ਼ ਹੁੰਦੀ ਹੈ ।

yaar anmulle returns of prabh gill

Related Post