ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫ਼ਲਤਾ ਲਈ ਸ੍ਰੀ ਹਰਿਮੰਦਰ ਸਾਹਿਬ ’ਚ ਕੀਤੀ ਗਈ ਅਰਦਾਸ

By  Rupinder Kaler December 10th 2020 06:17 PM

ਖੇਤੀ ਕਨੂੰਨਾਂ ਦੇ ਵਿਰੋਧ 'ਚ ਹੋ ਰਹੇ ਕਿਸਾਨੀ ਅੰਦੋਲਨ ਨੂੰ ਅੱਜ 15ਵਾਂ ਦਿਨ ਹੋ ਗਿਆ ਹੈ। ਜਿਸ ਦੇ ਚਲਦੇ ਧਰਨੇ ਤੇ ਬੈਠੇ ਕਿਸਾਨਾਂ ਦੀ ਸਫ਼ਲਤਾ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੇਂਦਰ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ।

ਹੋਰ ਪੜ੍ਹੋ :

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

ਬਾਲੀਵੁੱਡ ਦਾ ਹੇਅਰ ਸਟਾਈਲਿਸਟ ਸੂਰਜ ਗੋਦੰਬੇ ਨਸ਼ੇ ਸਮੇਤ ਗ੍ਰਿਫਤਾਰ, ਹੋ ਸਕਦੇ ਹਨ ਕਈ ਖੁਲਾਸੇ

amritsar

8 ਦਸੰਬਰ ਨੂੰ ਹੋਏ ਭਾਰਤ ਬੰਦ ਨੂੰ ਵੀ ਸ਼੍ਰੋਮਣੀ ਕਮੇਟੀ ਨੇ ਸਮਰਥਨ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਐਸਜੀਪੀਸੀ ਸੱਚਖੰਡ ਕੈਂਪਸ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਵੀ ਕਿਸਾਨਾਂ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਭਾਰੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਸੀ ਤੇ ਸੰਗਤ ਨੇ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਲਾਮਤੀ ਲਈ ਅਰਦਾਸ ਕੀਤੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਹਰ ਵਰਗ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਉਹਨਾਂ ਦੀ ਸਲਾਮਤੀ ਲਈ ਦੁਆਵਾਂ ਕਰ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਪੰਥਕ ਧਿਰਾਂ ਦਾ ਵੀ ਭਰਪੂਰ ਯੋਗਦਾਨ ਮਿਲ ਰਿਹਾ ਹੈ।

Related Post