ਕਿਸਾਨਾਂ ਦੀ ਹਿਮਾਇਤ ਕਰਨ ਕਰਕੇ ਪ੍ਰਿਅੰਕਾ ਚੋਪੜਾ ਨੂੰ ਟਵਿੱਟਰ 'ਤੇ ਸ਼ਰਾਰਤੀ ਅਨਸਰ ਕਰ ਰਹੇ ਹਨ ਟਰੋਲ

By  Rupinder Kaler December 9th 2020 12:22 PM

ਦਿੱਲੀ ਦੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਹਰ ਕੋਈ ਸਮਰਥਨ ਕਰ ਰਿਹਾ ਹੈ । ਪਰ ਕੁਝ ਲੋਕ ਅਜਿਹੇ ਵੀ ਹਨ, ਜਿਹੜੇ ਸੋਸ਼ਲ ਮੀਡੀਆ ਤੇ ਕਿਸਾਨਾਂ ਦਾ ਵਿਰੋਧ ਕਰ ਰਹੇ ਹਨ । ਕੁਝ ਦਿਨ ਪਹਿਲਾਂ ਪ੍ਰਿਅੰਕਾ ਚੋਪੜਾ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਸੀ। ਇਸ ਸਭ ਦੇ ਚਲਦੇ ਕੁਝ ਸ਼ਰਾਰਤੀ ਅਨਸਰ ਪ੍ਰਿਅੰਕਾ ਚੋਪੜਾ ਨੂੰ ਟਵਿੱਟਰ 'ਤੇ ਟ੍ਰੋਲ ਕਰ ਰਹੇ ਹਨ । ਜਿਸ ਦੀ ਵਜ੍ਹਾ ਕਰਕੇ ਪ੍ਰਿਅੰਕਾ ਚੋਪੜਾ ਟਵਿੱਟਰ 'ਤੇ ਟ੍ਰੈਂਡ ਕਰ ਰਹੀ ਹੈ।

ਹੋਰ ਪੜ੍ਹੋ :

ਕਿਸਾਨਾਂ ਦੇ ਸਮਰਥਨ ‘ਚ ਵਿਦੇਸ਼ ‘ਚ ਵੀ ਰੋਸ ਪ੍ਰਦਰਸ਼ਨ ਜਾਰੀ,ਵੀਡੀਓ ਹੋ ਰਿਹਾ ਵਾਇਰਲ

ਹਰ ਮੁਸ਼ਕਿਲ ਦਾ ਹੱਸ ਕੇ ਸਾਹਮਣਾ ਕਰਦੇ ਹਨ ਪੰਜਾਬ ਦੇ ਕਿਸਾਨ, ਵਾਇਰਲ ਵੀਡੀਓ ਖੋਲਦੀ ਹੈ ਇਸ ਦਾ ਰਾਜ਼

ਕੁਝ ਲੋਕਾਂ ਦਾ ਮੰਨਣਾ ਹੈ ਕਿ ਪ੍ਰਿਅੰਕਾ ਚੋਪੜਾ ਨਿਊਯਾਰਕ ਵਿੱਚ ਰਹਿੰਦੀ ਹੈ ਅਤੇ ਅਜਿਹੇ 'ਚ ਉਹ ਕਿਸਾਨਾਂ ਦੇ ਇਸ ਅੰਦੋਲਨ ਅਤੇ ਉਨ੍ਹਾਂ ਦੇ ਦਰਦ ਨੂੰ ਨਹੀਂ ਸਮਝ ਸਕਦੀ। ਅਜਿਹੇ 'ਚ ਪ੍ਰਿਅੰਕਾ ਅਤੇ ਉਸ ਦੇ ਟਵੀਟ ਨੂੰ ਸੋਸ਼ਲ ਮੀਡੀਆ ਯੂਜ਼ਰਸ ਫੇਕ ਅਤੇ ਓਵਰ ਐਕਟਿੰਗ ਦੱਸ ਰਹੇ ਹਨ।

ਪ੍ਰਿਅੰਕਾ ਚੋਪੜਾ ਨੇ ਆਪਣੇ ਟਵੀਟ ਵਿੱਚ ਕਿਸਾਨਾਂ ਨੂੰ ਇੱਕ ਭਾਰਤੀ ਸਿਪਾਹੀ ਕਿਹਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ। ਪ੍ਰਿਅੰਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਪੋਸਟ ਵਿੱਚ ਲਿਖਿਆ ਹੈ ਕਿ, “ਸਾਡੇ ਕਿਸਾਨ ਭਾਰਤ ਦੇ ਫੂਡ ਸੋਲਜਰ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ।

https://twitter.com/rohitra04120024/status/1336218557449789441

ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇੱਕ ਵਧ ਰਹੇ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਲ ਦਾ ਹੱਲ ਜਲਦੀ ਕੱਢਿਆ ਜਾਵੇ।"

Related Post