ਕਿਸਾਨਾਂ ਦੇ ਸਮਰਥਨ ‘ਚ ਵਿਦੇਸ਼ ‘ਚ ਵੀ ਰੋਸ ਪ੍ਰਦਰਸ਼ਨ ਜਾਰੀ,ਵੀਡੀਓ ਹੋ ਰਿਹਾ ਵਾਇਰਲ

By  Shaminder December 9th 2020 11:42 AM

ਕਿਸਾਨਾਂ ਦਾ ਦਿੱਲੀ ‘ਚ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਪਿਛਲੇ ਕਈ ਦਿਨਾਂ ਤੋਂ ਕਿਸਾਨ ਸਿੰਘੂ ਬਾਰਡਰ ‘ਤੇ ਧਰਨਾ ਲਾਈ ਬੈਠੇ ਹਨ । ਹੁਣ ਤੱਕ ਸਰਕਾਰ ਦੇ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ । ਕਿਸਾਨਾਂ ਦਾ ਸਮਰਥਨ ਜਿੱਥੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਕਰ ਰਹੇ ਹਨ ।

protest

ਉੱਥੇ ਹੀ ਵਿਦੇਸ਼ਾਂ ‘ਚ ਵੀ ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਅੱਗੇ ਆਏ ਹਨ ਅਤੇ ਵਿਦੇਸ਼ ਦੀ ਧਰਤੀ ‘ਤੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ।

ਹੋਰ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਵੀ ਕਰ ਰਹੇ ਧਰਨਾ ਪ੍ਰਦਰਸ਼ਨ

protest

ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 13 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ ਵਿਆਪੀ ਬੰਦ ਵੀ ਕੀਤਾ।

protest

ਇਸ ਦਰਮਿਆਨ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ।

 

View this post on Instagram

 

A post shared by Canada Vich Punjabi Official (@canada_vich_punjabi_official)

Related Post