ਵੈਨਕੁਵਰ ‘ਚ ਕਿਸਾਨਾਂ ਦੇ ਹੱਕ ‘ਚ ਧਰਨਾ ਪ੍ਰਦਰਸ਼ਨ, ਗਾਇਕ ਕਮਲਹੀਰ ਅਤੇ ਮਨਮੋਹਨ ਵਾਰਿਸ ਵੀ ਧਰਨੇ ‘ਚ ਹੋਏ ਸ਼ਾਮਿਲ

By  Shaminder December 29th 2020 11:05 AM

ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ।ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਕਲਾਕਾਰਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਜਿੱਥੇ ਦੇਸ਼ ‘ਚ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਵਿਦੇਸ਼ ‘ਚ ਵੀ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਵਿਦੇਸ਼ਾਂ ‘ਚ ਵੱਸਦੇ ਕਲਾਕਾਰ ਵੀ ਇਸ ਰੋਸ ਪ੍ਰਦਰਸ਼ਨ ‘ਚ ਹਿੱਸਾ ਲੈ ਰਹੇ ਹਨ ।

farmer

ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲਹੀਰ ਨੇ ਵੀ ਵੈਨਕੁਵਰ ‘ਚ ਹੋਏ ਇਸ ਧਰਨੇ ‘ਚ ਭਾਗ ਲਿਆ ।ਭਾਰਤੀ ਅੰਬੇਸੀ ਦੇ ਅੱਗੇ ਇਹ ਰੋਸ ਧਰਨਾ ਕੀਤਾ ਗਿਆ ।

ਹੋਰ ਪੜ੍ਹੋ : ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਦੇ ਸਮਰਥਨ ‘ਚ ਉੱਤਰੇ ਫ਼ਿਲਮਕਾਰ ਰਾਜੀਵ ਨੇ ਅਵਾਰਡ ਵਾਪਸੀ ਦਾ ਕੀਤਾ ਐਲਾਨ

farmer

ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ ੩੩ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ।

manmohan

ਸਰਕਾਰ ਵੱਲੋਂ ਕਿਸਾਨਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮੀਟਿੰਗ ਵਿੱਚ ਤੁਹਾਡੇ ਵੱਲੋਂ ਭੇਜੇ ਗਏ ਵੇਰਵਿਆਂ ਦੇ ਮੱਦੇਨਜ਼ਰ ਤਿੰਨੇ ਖੇਤੀ ਕਾਨੂੰਨ ਤੇ ਐਮਐਸਪੀ ਖਰੀਦ ਪ੍ਰਣਾਲੀ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਆਰਡੀਨੈਂਸ 2020 ਤੇ ਬਿਜਲੀ ਸੋਧ ਬਿੱਲ 2020 ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।”

 

View this post on Instagram

 

A post shared by Kamal Heer (@iamkamalheer)

ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ।

Related Post