‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ’ਚ ਦਿਖਾਈਆਂ ਜਾਣਗੀਆਂ ਇਹ ਫ਼ਿਲਮਾਂ

By  Rupinder Kaler February 13th 2020 05:03 PM

ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15, 16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਵਿੱਚ ਜਿੱਥੇ 15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ ਉੱਥੇ ਨਵੇਂ ਅਦਾਕਾਰਾਂ ਨੂੰ ਫ਼ਿਲਮਾਂ ਵਿੱਚ ਕੰਮ ਕਰਨ ਦਾ ਮੌਕਾ ਦੇਣ ਲਈ ਆਡੀਸ਼ਨ ਵੀ ਲਏ ਜਾਣਗੇ । ਇੱਥੇ ਹੀ ਬਸ ਨਹੀਂ ਇਸ ਫ਼ਿਲਮ ਫੈਸਟੀਵਲ ਵਿੱਚ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ । ਜਿਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ :-

ਇਸ ਵਰਕਸ਼ਾਪ ਤੋਂ ਬਾਅਦ ਯਾਨੀ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਸੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਦਾ ਹਿੱਸਾ ਬਣਨ ਲਈ ਅੱਜ ਹੀ ਭੇਜੋ ਆਪਣੀ ਐਂਟਰੀ ‘ਪੀਟੀਸੀ ਪਲੇਅ’ ਐਪ ’ਤੇ ।

Related Post