‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨੂੰ ਲੈ ਕੇ ਚੰਡੀਗੜ੍ਹ ਦੇ ਹੋਟਲ ਤਾਜ ਵਿੱਚ ਲੱਗੀਆਂ ਰੌਣਕਾਂ

By  Rupinder Kaler February 17th 2020 04:53 PM -- Updated: February 17th 2020 05:00 PM

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਸਮਾਰੋਹ ਨੂੰ ਲੈ ਕੇ ਚੰਡੀਗੜ੍ਹ ਦੇ ਹੋਟਲ ਤਾਜ ਵਿੱਚ ਲੱਗਪਗ ਹਰ ਤਿਆਰੀ ਮੁਕੰਮਲ ਹਰ ਲਈ ਗਈ ਹੈ । ਪੀਟੀਸੀ ਨੈੱਟਵਰਕ ਵਲੋਂ ਅੱਜ ਸ਼ਾਮ ਕਰਵਾਏ ਜਾ ਰਹੇ ਇਸ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਸਿਤਾਰਾ ਪਹੁੰਚ ਰਿਹਾ ਹੈ ।ਪੀਟੀਸੀ ਨੈੱਟਵਰਕ ਵੱਲੋਂ ਇਸ ਸਮਾਰੋਹ ਵਿੱਚ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ ਦੀਆਂ ਵੱਖ ਵੱਖ ਕੈਟਰਾਗਿਰੀਆਂ ਵਿੱਚ ਉਹਨਾਂ ਸਿਤਾਰਿਆਂ ਦਾ ਸਨਮਾਨ ਕੀਤਾ ਜਾਵੇਗਾ, ਜਿਨ੍ਹਾਂ ਨੇ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ ।

ਪੰਜਾਬੀ ਇੰਡਸਟਰੀ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ‘ਡਿਜੀਟਲ ਫ਼ਿਲਮਾਂ’ ਬਨਾਉਣ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਏਨੇ ਵੱਡੇ ਪੱਧਰ ਤੇ ਇਸ ਤਰ੍ਹਾਂ ਦਾ ਸਮਾਰੋਹ ਕਰਵਾਇਆ ਜਾ ਰਿਹਾ ਹੈ ।

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਵਿੱਚ ਉਹਨਾਂ ਲੋਕਾਂ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ, ਜਿਹੜੇ ਫ਼ਿਲਮ ਨਿਰਮਾਣ ਦੇ ਖੇਤਰ ਵਿੱਚ ਨਾਂਅ ਬਨਾਉਣਾ ਚਾਹੁੰਦੇ ਹਨ । ਇੱਥੇ ਹੀ ਬਸ ਨਹੀਂ ਪੀਟੀਸੀ ਨੈੱਟਵਰਕ ਪੰਜਾਬ ਦੇ ਨਵੇਂ ਟੈਲੇਂਟ ਨੂੰ ਡਿਜੀਟਲ ਫ਼ਿਲਮਾਂ ਵਿੱਚ ਮੌਕਾ ਵੀ ਦੇਣ ਜਾ ਰਿਹਾ ਹੈ, ਜਿਸ ਲਈ ਅਦਾਕਾਰੀ ਨਾਲ ਜੁੜੇ ਨੌਜਵਾਨਾਂ ਦੇ ਆਡੀਸ਼ਨ ਵੀ ਲਏ ਗਏ ਹਨ ।

Related Post