ਅੱਜ ਹੈ ਨਿਮਰਤ ਖਹਿਰਾ ਦਾ ਜਨਮ ਦਿਨ, ਜਨਮ ਦਿਨ ’ਤੇ ਜਾਣੋਂ ਕਿਸ ਘਟਨਾ ਨੇ ਬਦਲ ਦਿੱਤੀ ਨਿਮਰਤ ਖਹਿਰਾ ਦੀ ਜ਼ਿੰਦਗੀ

By  Rupinder Kaler August 8th 2020 11:21 AM

ਨਿਮਰਤ ਖਹਿਰਾ ਦਾ ਅੱਜ ਜਨਮ ਦਿਨ ਹੈ, ਉਹਨਾਂ ਦੇ ਜਨਮ ਦਿਨ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਸੋਸ਼ਲ ਮੀਡੀਆ ਤੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇਣ ਦਾ ਤਾਂਤਾ ਲੱਗਿਆ ਹੋਇਆ ਹੈ । ਨਿਮਰਤ ਖਹਿਰਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਲੋਕ ਲਗਤਾਰ ਕਮੈਂਟ ਕਰਕੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਨਿਮਰਤ ਖਹਿਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ ‘ਚ 1992 ‘ਚ ਹੋਇਆ । ਉਨ੍ਹਾਂ ਦਾ ਪੂਰਾ ਨਾਂਅ ਨਿਮਰਤਪਾਲ ਕੌਰ ਖਹਿਰਾ ਹੈ ।

https://www.instagram.com/p/CDmGlf0ntdD/

ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ.ਏ. ਦੀ ਪੜ੍ਹਾਈ ਐੱਚ.ਐੱਮ.ਵੀ ਕਾਲਜ ਤੋਂ ਪੂਰੀ ਕੀਤੀ । ਉਨ੍ਹਾਂ ਦਾ ਪਹਿਲਾ ਗਾਣਾ ਰੱਬ ਕਰਕੇ ਨਿਸ਼ਾਂਤ ਭੁੱਲਰ ਨਾਲ ਆਇਆ ਸੀ । ਦੂਜਾ ਗੀਤ ਐੱਸਪੀ ਦੇ ਰੈਂਕ ਵੀ ਹਿੱਟ ਗੀਤ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਨਿਮਰਤ ਖਹਿਰਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਬਕਾਇਦਾ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ ।

https://www.instagram.com/p/CDji_vFHIx9/

2012 ‘ਚ ਪੀਟੀਸੀ ਪੰਜਾਬੀ ਵੱਲੋਂ ਕਰਵਾਏ ਜਾਣ ਵਾਲੇ ਸ਼ੋਅ ਵਾਇਸ ਆਫ਼ ਪੰਜਾਬ ‘ਚ ਭਾਗ ਲੈ ਕੇ ਵਾਇਸ ਆਫ਼ ਪੰਜਾਬ ਦਾ ਖਿਤਾਬ ਜਿੱਤਿਆ । ਇਸ ਤੋਂ ਬਾਅਦ ਹੀ ਉਨ੍ਹਾਂ ਦੀ ਗਾਇਕੀ ਦਾ ਸਫ਼ਰ ਸ਼ੁਰੂ ਹੋਇਆ ਸੀ ।ਯੂਥ ਫੈਸਟੀਵਲਾਂ ‘ਚ ਵੀ ਉਹ ਭਾਗ ਲੈਂਦੇ ਸਨ । ਉਨ੍ਹਾਂ ਨੂੰ ਗਾਇਕੀ ਤੋਂ ਇਲਾਵਾ ਜਿੰਮ ਅਤੇ ਪੜ੍ਹਨ,ਯੋਗਾ ਐਕਟਿੰਗ ਦਾ ਸ਼ੌਕ ਹੈ । ਕੌਰ ਬੀ ਅਤੇ ਦਿਲਜੀਤ ਦੋਸਾਂਝ,ਗੈਰੀ ਸੰਧੂ, ਉਨ੍ਹਾਂ ਦੇ ਪਸੰਦੀਦਾ ਕਲਾਕਾਰ ਹਨ । ਪੀਲਾ ਰੰਗ ਉਨ੍ਹਾਂ ਨੂੰ ਬਹੁਤ ਪਸੰਦ ਹੈ । ਹੁਣ ਤੁਹਾਨੂੰ ਦੱਸਦੇ ਹਾਂ ਕਿ ਨਿਮਰਤ ਖਹਿਰਾ ਦੀ ਜ਼ਿੰਦਗੀ ‘ਚ ਬੇਹੱਦ ਬੁਰਾ ਪਲ ਕਿਹੜਾ ਸੀ ।

https://www.instagram.com/p/CDgX94pHLtA/

ਦਰਅਸਲ ਨਿਮਰਤ ਖਹਿਰਾ ਨੇ ਸਕੂਲ ‘ਚ ਜਦੋਂ ਉਹ ਅੱਠਵੀਂ ਜਾਂ ਸੱਤਵੀਂ ਜਮਾਤ ‘ਚ ਪੜ੍ਹਦੇ ਸਨ ਤਾਂ ਸਕੂਲ ‘ਚ ਕੋਈ ਪ੍ਰੋਗਰਾਮ ਹੋ ਰਿਹਾ ਸੀ ਅਤੇ ਉਹ ਵੀ ਪਰਫਾਰਮ ਕਰਨ ਲਈ ਗਏ ਪਰ ਜਿਉਂ ਹੀ ਉਨ੍ਹਾਂ ਨੇ ਮਾਈਕ ਫੜਿਆ ਤਾਂ ਕਿਸੇ ਨੇ ਉਨ੍ਹਾਂ ਤੋਂ ਮਾਈਕ ਖੋਹ ਲਿਆ ਅਤੇ ਇਸ ਕਾਰਨ ਉਨ੍ਹਾਂ ਦੇ ਬਾਲ ਮਨ ‘ਤੇ ਡੂੰਘੀ ਸੱਟ ਲੱਗੀ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੇ ਫ਼ੈਸਲਾ ਕਰ ਲਿਆ ਸੀ ਕਿ ਉਹ ਗਾਇਕੀ ਦੇ ਖੇਤਰ ‘ਚ ਹੀ ਕੁਝ ਕਰ ਕੇ ਵਿਖਾਉਣਗੇ । ਇਸ ਤੋਂ ਬਾਅਦ ਉਨ੍ਹਾਂ ਨ ਪਿੱਛੇ ਮੁੜ ਕੇ ਨਹੀਂ ਵੇਖਿਆ ।

https://www.instagram.com/p/CDdH9-tH6Tr/

Related Post