Death threats: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਸਲਮਾਨ ਖ਼ਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਧਮਕੀ ਦੇਣ ਵਾਲੇ ਮੁਲਜ਼ਮ ਦੀ ਉਮਰ ਹੈ ਮਹਿਜ਼ 14 ਸਾਲ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖ਼ਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਤੁਹਾਨੂੰ ਦੱਸ ਦਈਏ ਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਦੀ ਜਾਂਚ ਵਿੱਚ ਹੋਇਆ ਹੈ।

By  Pushp Raj March 6th 2023 11:46 AM

Death threats to Balkaur Singh and Salman Khan: ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਤੇ ਸਲਮਾਨ ਖ਼ਾਨ ਨੂੰ ਕੁਝ ਦਿਨ ਪਹਿਲਾਂ ਹੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹਾਲ ਹੀ ਵਿੱਚ ਇਸ ਖ਼ਬਰ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਆਓ ਜਾਣਦੇ ਹਾਂ ਪੂਰੀ ਖ਼ਬਰ। 


ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖ਼ਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਤੁਹਾਨੂੰ ਦੱਸ ਦਈਏ ਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਦੀ ਜਾਂਚ ਵਿੱਚ ਹੋਇਆ ਹੈ।

ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਸੂਤਰਾਂ ਮੁਤਾਬਕ 'ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਮਿਲੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਉਸ ਸਮੇਂ ਵੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਨਾਬਾਲਗ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਉੱਥੇ ਹੀ ਜੇਕਰ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਬਾਰੇ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਸਮੇਂ ਬਾਅਦ ਤੋਂ ਹੀ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੱਕ ਵਾਰ ਕੁਝ ਅਣਪਛਾਤੇ ਲੋਕਾਂ ਨੇ ਅਦਾਕਾਰ ਦੀ ਗੱਡੀ ਦਾ ਪਿੱਛਾ ਵੀ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਮਗਰੋਂ ਮੁੰਬਈ ਪੁਲਿਸ ਵੱਲੋਂ ਅਦਾਕਾਰ ਦੀ ਸੁਰੱਖਿਆ ਹੋਰ ਕਰੜੀ ਕਰ ਦਿੱਤੀ ਗਈ ਹੈ। 


ਹੋਰ ਪੜ੍ਹੋ: Justice For Sidhu moose wala: ਗਾਇਕ ਆਯਾਨ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਲਾਉਣ ਲਈ ਕੱਢਿਆ ਕੈਂਡਲ ਮਾਰਚ

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ 'ਚ ਸਿੱਧੂ ਦੇ ਫੈਨਜ਼ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। 


Related Post