ਵਿਦੇਸ਼ ਗਏ ਲੋਕਾਂ ਦੇ ਦਰਦ ਨੂੰ ਬਿਆਨ ਕਰਦਾ ਫ਼ਿਲਮ ‘ਚੱਲ ਜਿੰਦੀਏ’ ਦਾ ਭਾਵੁਕ ਕਰ ਦੇਣ ਵਾਲਾ ਟ੍ਰੇਲਰ ਰਿਲੀਜ਼

ਫ਼ਿਲਮ ‘ਚੱਲ ਜਿੰਦੀਏ’ ਦਾ ਭਾਵੁਕ ਕਰ ਦੇਣ ਵਾਲਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ ।ਟ੍ਰੇਲਰ ‘ਚ ਵਿਦੇਸ਼ ਗਏ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਪੰਜਾਬ ‘ਚ ਵੱਸਦੇ ਮਾਪਿਆਂ ਅਤੇ ਪਰਿਵਾਰ ਨੂੰ ਬਿਹਤਰੀਨ ਜ਼ਿੰਦਗੀ ਦੇਣ ਦੇ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

By  Shaminder March 3rd 2023 05:28 PM

ਫ਼ਿਲਮ ‘ਚੱਲ ਜਿੰਦੀਏ’ (Chal Jindiye) ਦਾ ਭਾਵੁਕ ਕਰ ਦੇਣ ਵਾਲਾ ਟ੍ਰੇਲਰ (Trailer) ਰਿਲੀਜ਼ ਹੋ ਚੁੱਕਿਆ ਹੈ ।ਟ੍ਰੇਲਰ ‘ਚ ਵਿਦੇਸ਼ ਗਏ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਪੰਜਾਬ ‘ਚ ਵੱਸਦੇ ਮਾਪਿਆਂ ਅਤੇ ਪਰਿਵਾਰ ਨੂੰ ਬਿਹਤਰੀਨ ਜ਼ਿੰਦਗੀ ਦੇਣ ਦੇ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਪੰਜਾਬੀ ਆਪਣੀਆਂ ਅੱਖਾਂ ‘ਚ ਘਰ ਪਰਿਵਾਰ ਦੇ ਲਈ ਅਨੇਕਾਂ ਹੀ ਸੁਫ਼ਨੇ ਸਜਾ ਕੇ ਆਪਣਾ ਸਭ ਕੁਝ ਦਾਅ ‘ਤੇ ਲਾ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ ।


ਹੋਰ ਪੜ੍ਹੋ : ਪੈਪਰਾਜ਼ੀ ਦੇ ਨਾਲ ਅਕਸਰ ਉਲਝਣ ਵਾਲੀ ਜਯਾ ਬੱਚਨ ਦਾ ਵਤੀਰਾ ਵੇਖ ਹਰ ਕੋਈ ਹੈਰਾਨ, ਦੱਸਿਆ ਕਦੋਂ ਹੁੰਦੀ ਹੈ ਪੈਪਰਾਜ਼ੀ ਦੇ ਨਾਲ ਨਰਾਜ਼, ਵੇਖੋ ਵੀਡੀਓ

ਪਰ ਉੱਥੇ ਜਾ ਕੇ ਕਿਸ ਤਰ੍ਹਾਂ ਲੋਕਾਂ ਦੀ ਬਦਸਲੂਕੀ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈਂਦਾ ਹੈ ।ਪਰ ਏਨਾਂ ਕੁਝ ਬਰਦਾਸ਼ਤ ਕਰਨ ਦੇ ਬਾਵਜੂਦ ਵਿਦੇਸ਼ ‘ਚ ਟਿਕੇ ਰਹਿਣਾ ਪੰਜਾਬੀਆਂ ਦੀ ਮਜ਼ਬੂਰੀ ਬਣ ਚੁੱਕੀ ਹੈ।ਇਸ ਦਰਦ ਨੂੰ ਸਮਝਣ ਵਾਲਾ ਕੋਈ ਵੀ ਦਰਦੀ ਨਹੀਂ ਹੈ । ਇਹੀ ਕੁਝ  ਫ਼ਿਲਮ ਦੇ ਟੇ੍ਰਲਰ ‘ਚ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । 


ਹੋਰ ਪੜ੍ਹੋ : ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਤਸਵੀਰ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ

ਗੁਰਪ੍ਰੀਤ ਘੁੱਗੀ ਅਤੇ ਰੁਪਿੰਦਰ ਰੂਪੀ ਮੁੱਖ ਕਿਰਦਾਰਾਂ ‘ਚ 

ਰੁਪਿੰਦਰ ਰੂਪੀ ਅਤੇ ਗੁਰਪ੍ਰੀਤ ਘੁੱਗੀ ਫ਼ਿਲਮ ਦੇ ਮੁੱਖ ਕਿਰਦਾਰਾਂ ਚੋਂ ਇੱਕ ਹਨ । ਇਸ ਤੋਂ ਇਲਾਵਾ ਫ਼ਿਲਮ ‘ਚ ਨੀਰੂ ਬਾਜਵਾ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ । 


24 ਮਾਰਚ ਨੂੰ ਰਿਲੀਜ਼ ਹੋਵੇਗੀ ਫ਼ਿਲਮ 

ਇਹ ਫ਼ਿਲਮ ਸਿਨੇਮਾ ਘਰਾਂ ‘ਚ ਇਸੇ ਸਾਲ 24ਮਾਰਚ ਨੂੰ ਰਿਲੀਜ਼ ਹੋ ਰਹੀ ਹੈ । ਇਹ ਫ਼ਿਲਮ ਹੋਰਨਾਂ ਪੰਜਾਬੀ ਫ਼ਿਲਮਾਂ ਤੋਂ ਥੋੜਾ ਹੱਟ ਕੇ ਹੈ । ਫ਼ਿਲਮ ਨੂੰ ਲੈ ਕੇ ਜਿੱਥੇ ਦਰਸ਼ਕ ਉਤਸ਼ਾਹਿਤ ਹਨ। ਉੱਥੇ ਹੀ ਫ਼ਿਲਮ ਦੀ ਸਟਾਰਕਾਸਟ ਵੀ ਪੱਬਾਂ ਭਾਰ ਹੈ । 




Related Post