ਗਾਇਕ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਕੁਲਵਿੰਦਰ ਕੈਲੀ (Kulwinder Kally)ਅਤੇ ਗੁਰਲੇਜ ਅਖਤਰ (Gurlej Akhtar)ਦੇ ਘਰ ਬੀਤੇ ਦਿਨੀਂ ਧੀ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਇਸ ਗਾਇਕ ਜੋੜੀ ਦੇ ਵੱਲੋਂ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ । ਬੀਤੇ ਦਿਨ ਗਾਇਕਾ ਗੁਰਲੇਜ ਅਖਤਰ ਨੇ ਆਪਣਾ ਜਨਮ ਦਿਨ ਮਨਾਇਆ ।

By  Shaminder March 4th 2023 05:05 PM

ਕੁਲਵਿੰਦਰ ਕੈਲੀ (Kulwinder Kally)ਅਤੇ ਗੁਰਲੇਜ ਅਖਤਰ (Gurlej Akhtar)ਦੇ ਘਰ ਬੀਤੇ ਦਿਨੀਂ ਧੀ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਇਸ ਗਾਇਕ ਜੋੜੀ ਦੇ ਵੱਲੋਂ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ । ਬੀਤੇ ਦਿਨ ਗਾਇਕਾ ਗੁਰਲੇਜ ਅਖਤਰ ਨੇ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਪੂਰੇ ਪਰਿਵਾਰ ਨੇ ਆਪਣੀ ਧੀ ਅਤੇ ਖ਼ਾਸ ਮਹਿਮਾਨਾਂ ਦੇ ਨਾਲ ਇਸ ਦਿਨ ਨੂੰ ਹੋਰ ਖ਼ਾਸ ਬਣਾਇਆ । ਨਵ-ਜਨਮੀ ਧੀ ਰਾਣੀ ਨੂੰ ਲੈ ਕੇ ਪੂਰਾ ਪਰਿਵਾਰ ਪੱਬਾਂ ਭਾਰ ਦਿਖਾਈ ਦਿੱਤਾ ।



ਹੋਰ ਪੜ੍ਹੋ :  ਅਦਾਕਾਰਾ ਤਾਨੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਕੀਤਾ ਸਾਂਝਾ

ਪਰਿਵਾਰ ‘ਚ ਖੁਸ਼ੀ ਦਾ ਮਹੌਲ 

ਆਪਣੀ ਨਵ-ਜਨਮੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਮੇਰਾ ਹੁਣ ਤੱਕ ਦਾ ਸਭ ਤੋਂ ਵਧੀਆ ਜਨਮ ਦਿਨ ਹੈ। ਜਿਸ ਨੂੰ ਮੇਰੀ ਬੱਚੀ ਨੇ ਹੋਰ ਵੀ ਜ਼ਿਆਦਾ ਖ਼ਾਸ ਬਣਾ ਦਿੱਤਾ ਹੈ, ਮੈਂ ਆਪਣੇ ਜਨਮ ਦਿਨ ਨੂੰ ਯਾਦਗਾਰ ਬਨਾਉਣ ਦੇ ਲਈ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕਰਨ ਲਈ ਮੇਰੇ ਕੋਲ ਸ਼ਬਦ ਨਹੀਂ ਹਨ’।


ਹੋਰ ਪੜ੍ਹੋ : ਵਿਆਹ ਤੋਂ ਬਾਅਦ ਆਪਣੇ ਬੈੱਡਰੂਮ ਤੋਂ ਅਦਾਕਾਰਾ ਸਵਰਾ ਭਾਸਕਰ ਨੇ ਸਾਂਝੀ ਕੀਤੀ ਤਸਵੀਰ, ਕਿਹਾ ‘ਫ਼ਿਲਮੀ ਸੁਹਾਗਰਾਤ

ਇਸ ਤੋਂ ਇਲਾਵਾ ਗਾਇਕਾ ਨੇ ਇੱਕ ਹੋਰ ਵੀਡੀਓ ਕੁਝ ਘੰਟੇ ਪਹਿਲਾਂ ਹੀ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਸਭ ਤੋਂ ਵੱਧ, ਮੈਂ ਆਪਣੇ ਪਰਿਵਾਰ, ਸਹਿ ਕਲਾਕਾਰਾਂ ਅਤੇ ਮੇਰੇ ਖ਼ਾਸ ਦਿਨ ‘ਤੇ ਪਿਆਰ ਅਤੇ ਆਸ਼ੀਰਵਾਦ ਦੇਣ ਲਈ ਧੰਨਵਾਦ ਕਰਦੀ ਹਾਂ’। 


ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਦਿੱਤੇ ਕਈ ਹਿੱਟ ਗੀਤ 

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਦੋਵੇਂ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ ।ਦੋਵਾਂ ਦਾ ਪੁੱਤਰ ਦਾਨਵੀਰ ਵੀ ਆਪਣੇ ਮਾਪਿਆਂ ਦੀ ਪੈੜਾਂ ‘ਤੇ ਚੱਲਦਾ ਹੋਇਆ ਗਾਇਕੀ ਦੇ ਗੁਰ ਸਿੱਖ ਰਿਹਾ ਹੈ । 






 





Related Post